Punjab Weather: ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ…

0
112


Punjab Weather Report: ਪੰਜਾਬ ਦੇ ਮੌਸਮ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਚਿਤਾਵਨੀ ਦਿੰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ 18 ਤਾਰੀਖ਼ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿਚ 5 ਦਿਨ ਅਹਿਮ ਰਹਿਣ ਵਾਲੇ ਹਨ। 18 ਤਾਰੀਖ਼ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਦੇ ਹੋਏ ਗਰਜ ਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਦੇ ਅਨੁਸਾਰ ਇਸ ਦੌਰਾਨ ਤੇਜ਼ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ, ਜਿਸ ਕਾਰਨ ਮੌਸਮ ਅਚਾਨਕ ਤਬਦੀਲ ਹੋ ਸਕਦਾ ਹੈ।

15 ਮਾਰਚ ਨੂੰ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਵੇਗਾ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿਚ 15 ਮਾਰਚ ਨੂੰ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਵੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਕਰੀਬ 29 ਡਿਗਰੀ ਸੈਲਸੀਅਸ ਰਹਿਣ ਦਾ ਅੰਦਾਜ਼ਾ ਹੈ, ਜਦਕਿ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 14 ਤੋਂ 18 ਮਾਰਚ ਦਰਮਿਆਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 

ਜ਼ਿਕਰਯੋਗ ਹੈ ਕਿ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਮੌਸਮ ਵਿਚ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਸਿਸਟਮ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ’ਚ ਬੱਦਲਵਾਈ ਅਤੇ ਬਾਰਿਸ਼ ਦੀ ਸਥਿਤੀ ਬਣ ਰਹੀ ਹੈ। ਇਸ ਨਾਲ ਦਿਨ ਦੇ ਤਾਪਮਾਨ ’ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 15 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਫਿਰੋਜ਼ਪੁਰ, ਤਰਨਤਾਰਨ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 16 ਮਾਰਚ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 17 ਮਾਰਚ ਨੂੰ  ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਉਥੇ ਹੀ 18 ਮਾਰਚ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। 

 

ਹੋਰ ਪੜ੍ਹੋ



News Source link