Punjabi Actress: ਪੰਜਾਬੀ ਮਨੋਰੰਜਨ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਵੱਖਰੀ ਚਰਚਾ ਛੇੜ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ‘ਸੰਤ ਕਬੀਰ ਕੁਟੀਰ’ ਵਿਖੇ ਮਸ਼ਹੂਰ ਅਦਾਕਾਰਾ, ਟੈਲੀਵਿਜ਼ਨ ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਨੇ ਇੱਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਦੌਰਾਨ ਪੰਜਾਬ ਕਲਾ ਪ੍ਰੀਸ਼ਦ ਦੀ ਸਾਬਕਾ ਚੇਅਰਪਰਸਨ ਰਹੀ ਸਤਿੰਦਰ ਸੱਤੀ ਦੀ ਇਸ ਮੁਲਾਕਾਤ ਨੂੰ ਇੱਕ ਅਹਿਮ ਸੱਭਿਆਚਾਰਕ ਮੇਲ-ਜੋਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਅਤੇ ਸੱਤੀ ਵਿਚਾਲੇ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਸਤਿੰਦਰ ਸੱਤੀ ਕਲਾ ਤੇ ਸੱਭਿਆਚਾਰ ਦੇ ਖੇਤਰ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਵਜੋਂ ਜਾਣੇ ਜਾਂਦੇ ਹਨ।
ਸੋਸ਼ਲ ਮੀਡੀਆ ਯੂਜ਼ਰ ਨੇ ਕੀਤੇ ਕਮੈਂਟ
ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਦੀਆਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਲੱਗ ਰਿਹਾ ਇਹ ਵੀ ਭਾਜਪਾ ਜੁਆਇੰਨ ਕਰੇਗੀ, ਕਿਸਾਨੀ ਅੰਦੋਲਨ ਵਿੱਚ ਇਹ ਮੋਦੀ ਨੂੰ ਕਹਿੰਦੀ ਸੀ ਤੁਹਾਨੂੰ ਰਾਜ ਕਰਨਾ ਨਹੀਂ ਆਉਂਦਾ। ਮਹਾਰਾਜਾ ਰਣਜੀਤ ਸਿੰਘ ਤੋਂ ਸਿੱਖੋ ਕਿੱਦਾ ਰਾਜ ਕਰੀਦਾ…ਪਰ ਹੁਣ ਇਹਦੀ ਅਣਖ ਕਿੱਥੇ ਗਈ।
ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ, ਵਿਕਦੀ ਹੈ ਦੁਨੀਆ, ਖਰੀਦਣ ਵਾਲਾ ਚਾਹੀਦਾ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਭਾਜਪਾ ਟਿਕਟ ਬਟਾਲਾ ਤੋਂ….
ਦੱਸ ਦੇਈਏ ਕਿ ਪੰਜਾਬੀ ਗਾਇਕਾ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਭਾਜਪਾ ਜੁਆਇੰਨ ਕਰਨ ਦੀ ਚਰਚਾ ਤੇਜ਼ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
CM Mann’s order? No NOC! — Majithia’s big claim