Punjabi Artist: ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ…'

Must read


Bunty Bains React on Bikram Majithia Post: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਕਲਾਕਾਰ ਅਤੇ ਪ੍ਰਮੋਟਰ ਬੰਟੀ ਬੈਂਸ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਕਲਾਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਗਏ ਬਿਆਨਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਮਜੀਠੀਆ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਮੇਰਾ ਨਾਮ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦਾ ਹੈ।

ਮਜੀਠੀਆ ‘ਤੇ ਜਵਾਬੀ ਹਮਲਾ 

ਕਲਾਕਾਰ ਬੰਟੀ ਬੈਂਸ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ, ਉਹ ਕੋਈ ਇੰਟਰਨੈੱਟ ਰਾਹੀਂ ਬਣੇ ਆਰਜ਼ੀ ਕਲਾਕਾਰ ਨਹੀਂ ਹਨ, ਸਗੋਂ ਪਿਛਲੇ ਦੋ ਦਹਾਕਿਆਂ ਤੋਂ ਇਸ ਇੰਡਸਟਰੀ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਨਸਨੀਖੇਜ਼ ਖ਼ਬਰਾਂ ਬਣਾ ਕੇ ਧਿਆਨ ਖਿੱਚਣ ਵਾਲੇ ਲੋਕ ਕਦੇ ਨਾ ਕਦੇ ਗਾਇਬ ਹੋ ਜਾਂਦੇ ਹਨ, ਪਰ ਉਨ੍ਹਾਂ ਨੇ ਆਪਣੀ ਇੱਜ਼ਤ ਖੁਦ ਕਮਾਈ ਹੈ। ਬੈਂਸ ਨੇ ਸਪੱਸ਼ਟ ਕੀਤਾ ਕਿ ਗੈਰਤਮੰਦ ਲੋਕ ਕਦੇ ਭੱਜਦੇ ਨਹੀਂ ਅਤੇ ਉਹ ਅੱਜ ਵੀ ਮਜ਼ਬੂਤੀ ਨਾਲ ਖੜ੍ਹੇ ਹਨ।

 

ਉਨ੍ਹਾਂ ਮਜੀਠੀਆ ‘ਤੇ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਅਸਲ ਅਪਰਾਧੀ ਕਲਾਕਾਰ ਨਹੀਂ, ਸਗੋਂ ਉਹ ਲੋਕ ਹਨ ਜੋ ਨੌਜਵਾਨਾਂ ਦੇ ਮਨਾਂ ਵਿੱਚ ਜ਼ਹਿਰ ਘੋਲਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੇ ਹਿੰਸਾ ਵੱਲ ਧੱਕਦੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਵਰਗੇ ਲੋਕ ਆਪਣੀ ਸਿਆਸੀ ਹੋਂਦ ਬਚਾਉਣ ਲਈ ਕਲਾਕਾਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਬੈਂਸ ਅਨੁਸਾਰ, ਉਹ ਅਤੇ ਉਨ੍ਹਾਂ ਦੇ ਕਲਾਕਾਰ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਣ ਦਿਵਾ ਰਹੇ ਹਨ, ਜਦੋਂ ਕਿ ਮਜੀਠੀਆ ਸਿਰਫ਼ ਨਕਾਰਾਤਮਕਤਾ ਫੈਲਾ ਰਹੇ ਹਨ। ਉਨ੍ਹਾਂ ਸਲਾਹ ਦਿੱਤੀ ਕਿ ਮਜੀਠੀਆ ਨੂੰ ਬਿਨਾਂ ਕਿਸੇ ਤੱਥ ਜਾਂ ਸਬੂਤ ਦੇ ਝੂਠੇ ਇਲਜ਼ਾਮ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ





News Source link

- Advertisement -

More articles

- Advertisement -

Latest article