ਵਿਦੇਸ਼ੀ ਧਰਤੀ ਅਮਰੀਕਾ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਵਿਧਾਨ ਸਭਾ ਹਲਕੇ ਦੇ ਸਰਹੱਦੀ ਪਿੰਡ ਖਾਲੜਾ ਦੇ ਇੱਕ ਨੌਜਵਾਨ ਦੀ ਅਮਰੀਕਾ (US) ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦੀਪਕਰਨ ਸਿੰਘ (25) ਪੁੱਤਰ ਕੁਲਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰਕ ਜਾਣਕਾਰੀ ਮੁਤਾਬਕ ਦੀਪਕਰਨ ਸਿੰਘ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਕੈਲੀਫ਼ੋਰਨੀਆ ਦੇ ਸੈਨ ਫ੍ਰਾਂਸਿਸਕੋ ਵਿੱਚ ਰਹਿ ਰਿਹਾ ਸੀ।
ਇੰਝ ਵਾਪਰਿਆ ਹਾਦਸਾ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਪਰਿਵਾਰ ਨੇ ਦੱਸਿਆ ਕਿ 21 ਜਨਵਰੀ ਨੂੰ ਘਰ ਵਾਪਸ ਆਉਂਦੇ ਸਮੇਂ ਦੀਪਕਰਨ ਦੀ ਕਾਰ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਨਾਲ ਪਿੰਡ ਖਾਲੜਾ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਰਿਵਾਰ ਮ੍ਰਿਤਕ ਦੇਹ ਦੀ ਉਡੀਕ ਕਰ ਰਿਹਾ
ਹਾਦਸੇ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਿੰਦਗੀ ਅਤੇ ਮੌਤ ਨਾਲ ਲੜਦੇ ਹੋਏ ਉਸਦੀ ਮੌਤ ਹੋ ਗਈ। ਦੀਪਕਰਨ ਸਿੰਘ ਆਪਣੇ ਪਿੱਛੇ ਮਾਪਿਆਂ ਅਤੇ ਇੱਕ ਛੋਟੇ ਭਰਾ ਨੂੰ ਛੱਡ ਕੇ ਇਸ ਦੁਨੀਆ ਤੋਂ ਰੁਖਸਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀਆਂ ਸਮੇਤ ਪੂਰਾ ਪਰਿਵਾਰ ਇਸ ਘਟਨਾ ਨਾਲ ਗਹਿਰੇ ਸਦਮੇ ਵਿੱਚ ਹੈ। ਪਰਿਵਾਰ ਵੱਲੋਂ ਦੀਪਕਰਨ ਸਿੰਘ ਦੀ ਮ੍ਰਿਤਕ ਦੇਹ ਦੀ ਉਡੀਕ ਕੀਤੀ ਜਾ ਰਹੀ ਹੈ, ਤਾਂ ਜੋ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕਰਕੇ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ