Punjabi Comedian Jaswinder Bhalla: ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਦੁਨੀਆ ਤੋਂ ਹੋਣਗੇ ਰੁਖਸਤ, ਹਸਪਤਾਲ ਤੋਂ ਆਖਰੀ ਪਲਾਂ ਦਾ ਵੀਡੀਓ ਵਾਈਰਲ…

Must read


Punjabi Comedian Jaswinder Bhalla: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਮਾਤਮ ਛਾਇਆ ਹੋਇਆ ਹੈ। ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਡਾ. ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪਰਿਵਾਰ ਦੇ ਨਾਲ-ਨਾਲ ਸਿਆਸਤ ਅਤੇ ਫਿਲਮ ਇੰਡਸਟਰੀ ਵਿੱਚ ਸੋਗ ਦਾ ਮਾਹੌਲ ਹੈ। ਇਸ ਸਮੇਂ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਸਿਆਸਤਦਾਨ ਅਤੇ ਪ੍ਰਸ਼ੰਸਕ ਵੀ ਡੂੰਘੇ ਸਦਮੇ ਵਿੱਚ ਹਨ। 

ਹਸਪਤਾਲ ਤੋਂ ਸਾਹਮਣੇ ਆਇਆ ਵੀਡੀਓ

ਦੱਸ ਦੇਈਏ ਕਿ ਪੰਜਾਬੀ ਕਾਮੇਡੀਅਨ ਦੀ ਇੰਟਰਨੈੱਟ ਉੱਪਰ ਮੌਤ ਤੋਂ ਬਾਅਦ ਦੀ ਆਖਰੀ ਪਲਾਂ ਦੇ ਵੀਡੀਓ ਅਤੇ ਤਸਵੀਰਾਂ ਵਾਈਰਲ ਹੋ ਰਹੀਆਂ ਹਨ, ਜਿਸ ਨੂੰ ਵੇਖ ਪ੍ਰਸ਼ੰਸਕ ਵੀ ਕਾਫੀ ਭਾਵੁਕ ਹੋ ਰਹੇ ਹਨ। ਜ਼ਿਆਦਾਤਰ ਫੈਨਜ਼ ਉਨ੍ਹਾਂ ਦੀ ਇੱਕ ਝਲਕ ਵੇਖਣ ਲਈ ਤਰਸ ਰਹੇ ਸਨ, ਇਸ ਵਿਚਾਲੇ ਹੁਣ ਉਨ੍ਹਾਂ ਦੇ ਆਖਰੀ ਪਲਾਂ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਵੇਖ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।




 

ਦੱਸਣਯੋਗ ਹੈ ਕਿ ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਪਹਿਲਾਂ (20 ਅਗਸਤ) ਦਿਮਾਗੀ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬਹੁਤ ਖਰਾਬ ਸੀ। ਉਨ੍ਹਾਂ ਨੇ ਬੀਤੇ ਦਿਨੀਂ ਸਵੇਰੇ 4 ਵਜੇ ਦੇ ਕਰੀਬ ਆਖਰੀ ਸਾਹ ਲਿਆ।

ਬਿਮਾਰੀ ਕਾਰਨ ਫਿਲਮਾਂ ਤੋਂ ਹੋਏ ਦੂਰ

ਕਾਮੇਡੀਅਨ ਪੰਮੀ ਨੇ ਕਿਹਾ ਕਿ ਬੜੇ ਦੁੱਖ ਦੀ ਘੜੀ ਹੈ। ਉਹ ਦਿਲ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣੇ ਆਪ ਨੂੰ ਕੰਮ ਤੋਂ ਦੂਰ ਕਰ ਲਿਆ ਸੀ। ਉਨ੍ਹਾਂ ਦਾ ਜਾਣਾ ਪੰਜਾਬੀ ਫਿਲਮ ਇੰਡਸਟਰੀ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Read More: Jaswinder Bhalla: ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ ਅੱਜ ਹੋਏਗਾ ਅੰਤਿਮ ਸੰਸਕਾਰ, ਮੌਤ ਤੋਂ ਬਾਅਦ ਪਹਿਲੀ ਤਸਵੀਰ ਵਾਈਰਲ; ਹਾਲਤ ਵੇਖ ਫੈਨਜ਼ ਦੀਆਂ ਅੱਖਾਂ ਨਮ…

ਹੋਰ ਪੜ੍ਹੋ





News Source link

- Advertisement -

More articles

- Advertisement -

Latest article