Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ਨਾਲ ਹੋਇਆ ਕਾਂਡ, ਪਿੰਡ 'ਚ ਮੱਚੀ ਤਰਥੱਲੀ; ਜਾਣੋ ਮਾਮਲਾ…

0
130


Punjabi Singer: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦੇ ਪਿਤਾ ਨਾਲ ਕਰੋੜਾਂ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਦੇ ਪਿਤਾ ਨਾਲ 1 ਕਰੋੜ 3 ਲੱਖ 73 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਮਾਂ ਅਤੇ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਗ੍ਰਿਫ਼ਤਾਰ ਮੁਲਜ਼ਮ ਜਸਵੀਰ ਕੌਰ ਦੇ ਪਤੀ ਅਤੇ ਨੂੰਹ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

ਇਸ ਸਬੰਧੀ ਮਹਿਣਾ ਥਾਣੇ ਦੀ ਪੁਲਿਸ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੱਬੇਵਾਲੀ ਦੇ ਵਸਨੀਕ ਪਤੀ-ਪਤਨੀ, ਉਨ੍ਹਾਂ ਦੇ ਪੁੱਤਰ ਅਤੇ ਨੂੰਹ ਵਿਰੁੱਧ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਪੁਰਾਣੇ ਵਾਹਨ ਜਿਵੇਂ ਟਰੈਕਟਰ-ਟ੍ਰੇਲਰ ਆਦਿ ਖਰੀਦ ਕੇ ਜਾਅਲੀ ਦਸਤਾਵੇਜ਼ਾਂ ਰਾਹੀਂ ਸਿੱਪੀ ਗਿੱਲ ਦੇ ਪਿਤਾ ਜੋਗਿੰਦਰ ਸਿੰਘ ਨੂੰ ਧੋਖਾ ਦੇ ਕੇ ਠੱਗਿਆ ਹੈ।

ਦਸ ਦੇਈਏ ਕਿ ਸਿੱਪੀ ਗਿੱਲ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਉਹ ਬਤੌਰ ਅਦਾਕਾਰ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਗੀਤਾਂ ਤੋਂ ਇਲਾਵਾ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਅਤੇ ਹੁਣ ਜਲਦ ਹੀ ਉਹ ਇੱਕ ਨਵੀਂ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।   

Read MOre: Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..

Read MOre: Punjab News: ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਖਾਸ ਖ਼ਬਰ, ਆਉਣ ਵਾਲੇ ਦਿਨਾਂ ‘ਚ ਝੱਲਣੀ ਪਏਗੀ ਵੱਡੀ ਮੁਸੀਬਤ; ਲੋਕਾਂ ਵਿਚਾਲੇ ਮੱਚੀ ਤਰਥੱਲੀ

Read MOre: Punjab News: ਪੰਜਾਬ ‘ਚ ਵੱਡਾ Encounter, ਪੁਲਿਸ ਅਤੇ ਇਸ ਗੈਂਗ ਵਿਚਾਲੇ ਤਾੜ-ਤਾੜ ਚੱਲੀਆਂ ਗੋਲੀਆਂ

Read More: Punjab News: ਪੰਜਾਬ ਦੇ ਇਨ੍ਹਾਂ ਹੋਟਲਾਂ ‘ਚ ਅਚਾਨਕ ਮੱਚੀ ਹਲਚਲ, ਕਈ ਥਾਵਾਂ ‘ਤੇ ਛਾਪੇਮਾਰੀ; ਹਾਲਤ ਵੇਖ ਪੁਲਿਸ ਦੇ ਉਡੇ ਹੋਸ਼…

 

 

 



News Source link