Punjabi Singer Ammy Virk: ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ…

0
23


Punjabi Singer Ammy Virk: ਪੰਜਾਬੀ ਸੰਗੀਤ ਜਗਤ ਵਿੱਚ ਇਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਦੱਸ ਦੇਈਏ ਕਿ ਗਾਇਕ ਅਤੇ ਅਦਾਕਾਰ ਐਮੀ ਵਿਰਕ ਉੱਪਰ ਫਾਇਰਿੰਗ ਦੀਆਂ ਖਬਰਾਂ ਨੂੰ ਲੈ ਕੇ ਹਲਚਲ ਮੱਚੀ ਹੋਈ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦਰਅਸਲ, ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਸਿਰਫ਼ ਕੋਰੀ ਅਫ਼ਵਾਹ ਅਤੇ ਝੂਠਾ ਕਰਾਰ ਦਿੱਤਾ ਹੈ।

ਪਿਤਾ ਨੇ ਦਿੱਤਾ ਸਪੱਸ਼ਟੀਕਰਨ

ਐਮੀ ਵਿਰਕ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਬੇਟੇ ਉੱਤੇ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਚੱਲ ਰਹੀਆਂ ਗੋਲੀਬਾਰੀ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗ਼ੈਰ-ਜ਼ਿੰਮੇਵਾਰਾਨਾ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਸ਼ੋਅ ਐਤਵਾਰ ਨੂੰ ਸੀ।

“ਐਮੀ ਵਿਰਕ ਬਿਲਕੁਲ ਸੁਰੱਖਿਅਤ ਹੈ”

ਪਿਤਾ ਨੇ ਪ੍ਰਸ਼ੰਸਕਾਂ ਨੂੰ ਫ਼ਿਕਰਮੰਦ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਐਮੀ ਵਿਰਕ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਤੰਦਰੁਸਤ ਹੈ। ਪਰਿਵਾਰ ਵੱਲੋਂ ਮਿਲੇ ਇਸ ਬਿਆਨ ਤੋਂ ਬਾਅਦ ਪ੍ਰਸ਼ੰਸਕਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ, ਕਿਉਂਕਿ ਇਸ ਘਟਨਾ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ ਵਿੱਚ ਬੈਠੇ ਉਨ੍ਹਾਂ ਦੇ ਚਾਹੁਣ ਵਾਲੇ ਬਹੁਤ ਚਿੰਤਤ ਹੋ ਗਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 



News Source link