Punjabi Singer Arjan Dhillon: ਪੰਜਾਬੀ ਗਾਇਕ ਅਰਜਨ ਢਿੱਲੋਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਲੋਹੜੀ ਵਾਲੇ ਦਿਨ ਪਿਤਾ ਦਾ ਹੋਇਆ ਦੇਹਾਂਤ; ਇਸ ਹਸਪਤਾਲ 'ਚ ਲਏ ਆਖ਼ਰੀ ਸਾਹ…

Must read


Arjan Dhillon Father Death: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਉੱਪਰ ਲੋਹੜੀ ਵਾਲੇ ਦਿਨ ਦੁੱਖਾਂ ਦਾ ਪਹਾੜ ਟੁੱਟਿਆ ਹੈ। ਦਰਅਸਲ, ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਜਿਥੇ ਇਕ ਪਾਸੇ ਲੋਕ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ ਉਥੇ ਹੀ ਗਾਇਕ ਅਰਜੁਨ ਢਿੱਲੋਂ ਦੇ ਘਰ ਸੱਥਰ ਵਿਛ ਗਏ ਹਨ। 

ਜਾਣਕਾਰੀ ਮੁਤਾਬਕ ਅਰਜਨ ਢਿੱਲੋਂ ਦੇ ਪਿਤਾ ਨੇ (Max Hospital) ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸ ਦੇਈਏ ਕਿ ਸੰਗੀਤ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਅਤੇ ਗਾਇਕ ਅਰਜਨ ਢਿੱਲੋਂ ਦੇ ਕਰੀਬੀ ਹਸਪਤਾਲ ਪਹੁੰਚ ਰਹੇ ਹਨ। ਇੰਡਸਟਰੀ ਦੇ ਸਿਤਾਰੇ ਉਨ੍ਹਾਂ ਦਾ ਗਮ ਸਾਂਝਾ ਕਰਨ ਲਈ ਪਹੁੰਚ ਰਹੇ ਹਨ। 

Punjabi Singer Arjan Dhillon: ਪੰਜਾਬੀ ਗਾਇਕ ਅਰਜਨ ਢਿੱਲੋਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਲੋਹੜੀ ਵਾਲੇ ਦਿਨ ਪਿਤਾ ਦਾ ਹੋਇਆ ਦੇਹਾਂਤ; ਇਸ ਹਸਪਤਾਲ 'ਚ ਲਏ ਆਖ਼ਰੀ ਸਾਹ...

ਮਿਲੀ ਜਾਣਕਾਰੀ ਮੁਤਾਬਿਕ ਗਾਇਕ ਅਰਜਨ ਢਿੱਲੋ ਦੇ ਪਿਤਾ ਬੂਟਾ ਢਿੱਲੋਂ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸੀ। ਉਨ੍ਹਾਂ ਦਾ ਲਗਭਗ 70 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸੂਤਰਾਂ ਅਨੁਸਾਰ ਅਰਜਨ ਢਿੱਲੋਂ ਦੇ ਪਿਤਾ ਨੂੰ ਕੁਝ ਸਮੇਂ ਤੋਂ ਬਿਮਾਰੀ ਕਾਰਨ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਦੱਸ ਦਈਏ ਕਿ ਗਾਇਕ ਅਰਜਨ ਢਿੱਲੋਂ ਬਰਨਾਲਾ ਦੇ ਭਦੌੜ ਕਸਬੇ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਪਿਤਾ ਦੀਆਂ ਅੰਤਿਮ ਰਸਮਾਂ ਨੂੰ ਨਿਭਾ ਦਿੱਤਾ ਗਿਆ ਹੈ। ਮੀਡੀਆ ਨੂੰ ਇਸ ਮਾਮਲੇ ਤੋਂ ਪਰਿਵਾਰ ਨੇ ਦੂਰ ਰੱਖਿਆ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article