Punjabi Singer Arrest: ਮਸ਼ਹੂਰ ਪੰਜਾਬੀ ਗਾਇਕ ਗ੍ਰਿਫ਼ਤਾਰ, ਜਿੰਮ ਟ੍ਰੇਨਰ 'ਤੇ ਤਾਣੀ ਪਿਸਤੌਲ; ਫਿਰ…

Must read


Punjabi Singer Arrest: ਮੋਹਾਲੀ ਵਿੱਚ ਪੁਲਿਸ ਨੇ ਪੰਜਾਬੀ ਗਾਇਕ ਸਤਵੰਤ ਸਿੰਘ ਉਰਫ ਮੰਗੂ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਸਨੇ ਬਹਿਸ ਤੋਂ ਬਾਅਦ ਇੱਕ ਜਿਮ ਟ੍ਰੇਨਰ ਵੱਲ ਪਿਸਤੌਲ ਤਾਣ ਦਿੱਤੀ ਸੀ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਦੋਸ਼ੀ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਡੀਐਸਪੀ ਸਿਟੀ-2 ਹਰਸਿਮਰਤ ਸਿੰਘ ਬੱਲ ਨੇ ਕਿਹਾ ਕਿ ਸਤਵੰਤ ਸਿੰਘ ਨੂੰ ਹਥਿਆਰ ਲਹਿਰਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੂੰ ਬੁੱਧਵਾਰ ਯਾਨੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸੀਸੀਟੀਵੀ ਵਿੱਚ ਕੈਦ ਹੋਇਆ ਪੂਰਾ ਮਾਮਲਾ

ਡੀਐਸਪੀ ਨੇ ਕਿਹਾ ਕਿ ਸਤਵੰਤ ਸਿੰਘ ਸੋਹਾਣਾ ਇਲਾਕੇ ਵਿੱਚ ਸਥਿਤ ਇੱਕ ਜਿਮ ਗਿਆ ਸੀ। ਇਸ ਦੌਰਾਨ ਉਸਦੀ ਇੱਕ ਜਿਮ ਟ੍ਰੇਨਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ। ਟ੍ਰੇਨਰ ਨੇ ਸਤਵੰਤ ਨੂੰ ਜਿਮ ਤੋਂ ਬਾਹਰ ਆ ਕੇ ਗੱਲ ਕਰਨ ਲਈ ਕਿਹਾ, ਪਰ ਸਤਵੰਤ ਨੇ ਜਿਮ ਦੇ ਅੰਦਰ ਇੱਕ ਪਿਸਤੌਲ ਕੱਢ ਕੇ ਉਸ ਵੱਲ ਤਾਣ ਦਿੱਤੀ।

ਇਸ ਤੋਂ ਬਾਅਦ, ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਉਨ੍ਹਾਂ ਨੂੰ ਜਿਮ ਦੀ ਸੀਸੀਟੀਵੀ ਫੁਟੇਜ ਮਿਲੀ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਸਤਵੰਤ ਸਿੰਘ ਇੱਕ ਵਿਅਕਤੀ ਵੱਲ ਪਿਸਤੌਲ ਤਾਣ ਰਿਹਾ ਹੈ ਅਤੇ ਜਿਮ ਮਾਲਕ ਦੋਵਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਪਿਸਤੌਲ ਦੀ ਕੀਤੀ ਜਾ ਰਹੀ ਹੈ ਜਾਂਚ 

ਦੋਸ਼ੀ ਗਾਇਕ ਕੋਲ ਇੱਕ .32 ਬੋਰ ਪਿਸਤੌਲ ਬਰਾਮਦ ਕੀਤੀ ਗਈ ਹੈ। ਸਤਵੰਤ ਨੇ ਪੁਲਿਸ ਨੂੰ ਦੱਸਿਆ ਹੈ ਕਿ ਪਿਸਤੌਲ ਲਾਇਸੈਂਸੀ ਹੈ। ਪੁਲਿਸ ਨੇ ਉਸ ਵਿਰੁੱਧ ਸੋਹਾਣਾ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Read MOre: Jyoti Nooran: ਜੋਤੀ ਨੂਰਾਂ ਤੋਂ ਬਾਅਦ ਛੋਟੀ ਭੈਣ ਰਿਤੂ ਦਾ ਟੁੱਟਿਆ ਵਿਆਹੁਤਾ ਰਿਸ਼ਤਾ, ਪਤੀ ਨੇ ਲਗਾਏ ਗੰਭੀਰ ਦੋਸ਼; ਕਿਸੇ ਹੋਰ ਨਾਲ ਸਬੰਧ…

ਹੋਰ ਪੜ੍ਹੋ



News Source link

- Advertisement -

More articles

- Advertisement -

Latest article