Punjabi Singer Miss Pooja: ਪੰਜਾਬੀ ਗਾਇਕਾ ਮਿਸ ਪੂਜਾ ਦੀ ਮੌਤ ਦੀ ਖਬਰ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਹਾਹਾਕਾਰ, ਜਾਣੋ ਇੰਟਰਨੈੱਟ 'ਤੇ ਵਾਇਰਲ ਖਬਰਾਂ ਦਾ ਸੱਚ…

Must read


Punjabi Singer Miss Pooja Death News: ਪੰਜਾਬੀ ਸੰਗੀਤ ਜਗਤ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸੋਸ਼ਲ ਮੀਡੀਆ ਦੇ ਤੇਜ਼ੀ ਨਾਲ ਪੰਜਾਬੀ ਗਾਇਕਾ ਮਿਸ ਪੂਜਾ ਦੀ ਮੌਤ ਦੀਆਂ ਖਬਰਾਂ ਵਾਇਰਲ ਹੋਈਆਂ। ਦਰਅਸਲ, ਇਹ ਖਬਰਾਂ ਬਿਨਾਂ ਪੁਸ਼ਟੀ ਦੇ ਵਾਇਰਲ ਹੋ ਜਾਂਦੀਆਂ ਹਨ। ਇੱਕ ਮਸ਼ਹੂਰ ਹਸਤੀ ਦੀ ਮੌਤ ਦੀ ਅਫਵਾਹ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ, ਜਿਸ ਕਾਰਨ ਲੋਕਾਂ ਵਿੱਚ ਪਰੇਸ਼ਾਨੀ ਤੇ ਚਿੰਤਾ ਦਾ ਮਾਹੌਲ ਬਣ ਗਿਆ। 

ਇੱਕ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ, ਜਿਸ ‘ਚ ਕਿਸੇ ਨੇ ਸੋਸ਼ਲ ਮੀਡੀਆ ਪਲੇਟ ਫਾਰਮ ‘ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਮਿਸ ਪੂਜਾ ਦੇ ਮੌਤ ਦੀ ਖਬਰ ਫੈਲਾਅ ਦਿੱਤੀ। ਵਾਇਲਰ ਪੋਸਟ ‘ਚ ਲਿਖਿਆ ਗਿਆ ” ਗੁਰੂ ਚਰਨਾਂ ਵਿੱਚ ਜਾ ਬਿਰਾਜੇ ਮਿਸ ਪੂਜਾਾ ਸੂਤਰਾਂ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਮਿਸ ਪੂਜਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਵਾਹਿਗੁਰੂ ਜੀ ਮੇਹਰ ਕਰਨ ਸਭਨਾਂ ਤੇ।

 

ਇਸ ਪੋਸਟ ਦੇ ਵਾਇਰਲ ਹੁੰਦਿਆ ਹੀ ਇਹ ਪੋਸਟ ਪੰਜਾਬੀ ਗਾਇਕਾ ਮਿਸ ਪੂਜਾ ਤੱਕ ਪੁੱਜ ਗਈ। ਇਸ ਤੋਂ ਬਾਅਦ ਮਿਸ ਪੂਜਾ ਨੇ ਵੀ ਬੜੇ ਮਜਾਕੀਆਂ ਤਰੀਕੇ ਨਾਲ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਅਤੇ ਦੱਸਿਆ ਕਿ ਇਹ ਖਬਰ ਇੱਕ ਅਫਵਾਹ ਹੈ। ਉਨ੍ਹਾਂ ਆਪਣੇ ਇੰਸਟਗ੍ਰਾਮ ‘ਤੇ ਪੋਸਟ ਕਰਦਿਆ ਲਿਖਿਆ ”ਟੱਲ ਜੋ-ਟੱਲ ਜੋ ਇੰਨੀ ਛੇਤੀ ਨਹੀਂ ਮਰਦੀ ਮੈਂ, ਹਮ ਅਭੀ ਜ਼ਿੰਦਾ ਹੈ।

ਮਿਸ ਪੂਜਾ ਦੀ ਮੌਤ ਦੀ ਖ਼ਬਰ ਕਿਵੇਂ ਉੱਡੀ, ਇਸ ਬਾਰੇ ਕੋਈ ਜਾਣਕਾਰੀ ਉਪਲਬਧ ਨਹੀਂ ਹੈ। ਮਿਸ ਪੂਜਾ ਦੇ ਇੰਸਟਾਗ੍ਰਾਮ ‘ਤੇ 2.8 ਮਿਲੀਅਨ ਫਾਲੋਅਰਜ਼ ਹਨ। ਮਿਸ ਪੂਜਾ ਨੇ ਬਾਲੀਵੁੱਡ ਫਿਲਮਾਂ ਲਈ ਵੀ ਗਾਣਾ ਗਾਇਆ ਹੈ। ਉਸਨੇ “ਹਾਊਸਫੁੱਲ 3” ਵਿੱਚ “ਮਲਾਲ” ਅਤੇ “ਕਾਕਟੇਲ” ਵਿੱਚ “ਸੈਕਿੰਡ ਹੈਂਡ ਜਵਾਨੀ” ਗਾਇਆ ਸੀ।

Read More: Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ ‘ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ





News Source link

- Advertisement -

More articles

- Advertisement -

Latest article