Punjabi Singer Wedding: ਪੰਜਾਬੀ ਗਾਇਕ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ, ਮਸ਼ਹੂਰ ਸੰਗੀਤਕਾਰ ਦੀ ਧੀ ਨਾਲ ਲਈਆਂ ਲਾਵਾਂ

Must read


Punjabi Singer Wedding Pics: ਪੰਜਾਬੀ ਸੰਗੀਤ ਜਗਤ ਤੋਂ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਦੱਸ ਦੇਈਏ ਕਿ ਅਸੀ ਗਾਇਕ ਰਣਬੀਰ ਦੀ ਗੱਲ ਕਰ ਰਹੇ ਹਾਂ। ਜਿਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਹਰ ਪਾਸੇ ਛਾਈਆਂ ਹੋਈਆਂ ਹਨ। ਕਲਾਕਾਰ ਦੇ ਵਿਆਹ ਵਿੱਚ ਇੰਡਸਟਰੀ ਦੇ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ। 

ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਵਿਆਹ ਸਵਰਗੀ ਕੱਥਕ ਸੰਗੀਤਕਾਰ ਧਰਮਿੰਦਰ ਦੀ ਧੀ ਕਾਮਿਆ ਨਾਲ ਹੋਇਆ ਹੈ। ਉਨ੍ਹਾਂ ਦਾ ਵਿਆਹ ਜਲੰਧਰ ਦੇ ਨੌਂਵੀ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਵਿਖੇ ਹੋਇਆ।


ਪੰਜਾਬੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਵਿਆਹ ਦੀਆਂ ਫੋਟੋਆਂ ਸਾਂਝੀਆਂ ਕਰਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰਣਬੀਰ ‘ਕਦੇ ਦਾ ਤੂੰ ਆਵੇਂਗੇ, ਵੇ ਰੱਬਾ, ਹੱਸ ਕੇ, ਮਜ਼ਾਕ, ਤੇਰੇ ਵਰਗਾ ਨਹੀਂ ਵਰਗੇ ਕਈ ਹਿੱਟ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵਿਚਾਲੇ ਭਰਮਾ ਹੁੰਗਾਰਾ ਮਿਲਦਾ ਹੈ। ਉਹ ਆਪਣੇ ਗੀਤ ‘ਚੌਰਾਹੇ ਤੇ’ ਤੋਂ ਬਾਅਦ ਸੁਰਖੀਆਂ ਵਿੱਚ ਆਏ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Read More: Navjot Singh Sidhu: ਸਿਆਸਤ ‘ਚ ਮੱਚੀ ਹਲਚਲ, ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ ਨਵਜੋਤ ਸਿੰਘ ਸਿੱਧੂ, ਖੁਲਾਸਾ ਕਰ ਦੱਸਿਆ ਜਲਦ ਕਰਨਗੇ Entry…

ਹੋਰ ਪੜ੍ਹੋ





News Source link

- Advertisement -

More articles

- Advertisement -

Latest article