Raghav Chadha News : ਰਾਘਵ ਚੱਢਾ ਸਮੇਤ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ਦੇ ਫੈਸਲੇ ‘ਤੇ ਅੰਨਾ ਹਜ਼ਾਰੇ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਦੀ ਆਪਣੀ ਰਾਏ ਹੁੰਦੀ ਹੈ ਕਿ ਉਸਨੇ ਕਿੱਥੇ ਜਾਣਾ ਹੈ ਅਤੇ ਕਿੱਥੇ ਰਹਿਣਾ ਹੈ। ਇਸ ਲਈ ਕਿਸੇ ‘ਤੇ ਸਖ਼ਤੀ ਕਰਨਾ ਸਹੀ ਨਹੀਂ ਹੈ। ਉਨ੍ਹਾਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੋਵੇਗਾ, ਜਿਸ ਕਾਰਨ ਉਹ ਚਲੇ ਗਏ। ਕੋਈ ਨਾ ਕੋਈ ਕਾਰਨ ਜ਼ਰੂਰ ਹੋਵੇਗਾ। ਉਨ੍ਹਾਂ ਨੂੰ ਜਿੱਥੇ ਜਾਣਾ ਹੈ,ਓਥੇ ਜਾਣ।
ਜੇਕਰ ਪਾਰਟੀ ਸਹੀ ਚੱਲਦੀ ਤਾਂ ਨਾ ਜਾਂਦੇ – ਅੰਨਾ ਹਜ਼ਾਰੇ
ਉਨ੍ਹਾਂ ਅੱਗੇ ਕਿਹਾ, “ਜੇਕਰ ਕੋਈ ਪਾਰਟੀ ਤੋਂ ਅਲੱਗ ਹੁੰਦਾ ਹੈ ਤਾਂ ਦੋਸ਼ ਉਨ੍ਹਾਂ ਦਾ ਹੈ। ਜੇਕਰ ਪਾਰਟੀ ਸਹੀ ਚੱਲਦੀ ਤਾਂ ਉਹ ਨਹੀਂ ਜਾਂਦੇ। ਜਦੋਂ ਸਵਾਰਥ ਹਾਵੀ ਹੋ ਜਾਂਦਾ ਹੈ, ਤਾਂ ਉਹ ਭੁੱਲ ਜਾਂਦੇ ਹਨ। ਉਹ ਸਮਾਜ ਅਤੇ ਦੇਸ਼ ਨੂੰ ਭੁੱਲ ਜਾਂਦੇ ਹਨ ਅਤੇ ਸੱਤਾ ਅਤੇ ਪੈਸੇ ਦੇ ਪਿੱਛੇ ਗੁਆਚ ਗਏ ਤਾਂ ਇਸ ਕਰਕੇ ਗੜਬੜੀ ਹੋ ਗਈ।”
ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ ਹੋਏ
ਪਾਰਟੀ ਛੱਡਣ ਤੋਂ ਥੋੜ੍ਹੀ ਦੇਰ ਬਾਅਦ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਰਾਘਵ ਚੱਢਾ ਨਾਲ’ਆਪ’ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੂੰ ਵੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਕੁਝ ਦਿਨ ਪਹਿਲਾਂ ਅਸ਼ੋਕ ਮਿੱਤਲ ਦੇ ਘਰ ਛਾਪੇਮਾਰੀ ਹੋਈ ਸੀ।
7 ਸਾਂਸਦਾਂ ਨੇ ਛੱਡੀ ਪਾਰਟੀ
ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਨਾਲ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮਜੀਤ ਸਿੰਘ ਸਾਹਨੀ ਅਤੇ ਰਾਜਿੰਦਰ ਗੁਪਤਾ ਸ਼ਾਮਲ ਹਨ।
ਹਾਲਾਂਕਿ, ਹੁਣ ਤੱਕ ਸਿਰਫ਼ ਤਿੰਨ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸਵਾਤੀ ਮਾਲੀਵਾਲ ਨੇ ਪਾਰਟੀ ਛੱਡਣ ਦੀ ਜਾਣਕਾਰੀ ਦਿੰਦੇ ਕਿਹਾ ਕਿ ਉਹ ਇਸ ਸਮੇਂ ਈਟਾਨਗਰ ਵਿੱਚ ਹੈ। ‘ਆਪ’ ਦੇ ਰਾਜ ਸਭਾ ਵਿੱਚ ਕੁੱਲ 10 ਰਾਜ ਸਭਾ ਸੰਸਦ ਮੈਂਬਰ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ