Punjabi Singer Rajvir Jawanda Health Update: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਕਈ ਅੰਦਰੂਨੀ ਸੱਟਾਂ ਲੱਗੀਆਂ ਇਸ ਦੌਰਾਨ, ਰਾਜਵੀਰ ਦੀ ਸਿਹਤ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।
ਦੱਸ ਦੇਈਏ ਕਿ ਫੋਰਟਿਸ ਹਸਪਤਾਲ, ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਹੈ। ਮੈਡੀਕਲ ਬੁਲੇਟਿਨ ਦੇ ਅਨੁਸਾਰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ਸਪੋਰਟ ‘ਤੇ ਹਨ। ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਸਪੈਸ਼ਲਿਸਟ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਹਸਪਤਾਲ ਨੇ ਕਿਹਾ ਹੈ ਕਿ ਰਾਜਵੀਰ ਦੀ ਸਿਹਤ ‘ਤੇ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਵੀਰ ਜਵੰਦਾ ਦੀ ਹਾਲਤ ਬਾਰੇ ਜਾਣਨ ਲਈ ਫੋਰਟਿਸ ਹਸਪਤਾਲ ਦਾ ਦੌਰਾ ਕੀਤਾ। ਰਾਜਵੀਰ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਸ਼ੰਸਕ ਅਤੇ ਪੰਜਾਬੀ ਕਲਾਕਾਰ ਲਗਾਤਾਰ ਅਰਦਾਸਾਂ ਕਰ ਰਹੇ ਹਨ।
ਕਿਵੇਂ ਵਾਪਰਿਆ ਹਾਦਸਾ?
ਜਾਣਕਾਰੀ ਮੁਤਾਬਕ ਰਾਜਵੀਰ ਜਵੰਦਾ ਆਪਣੇ 4 ਹੋਰ ਦੋਸਤਾਂ ਦੇ ਨਾਲ ਬਾਈਕ ਰਾਈਡ ’ਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ ਰਾਹ ਵਿੱਚ ਆਪਸ ਵਿੱਚ ਭਿੜਦੇ ਹੋਏ ਪਸ਼ੂ ਆ ਗਏ, ਜਿਸ ਕਾਰਨ ਉਨ੍ਹਾਂ ਦੀ ਬਾਈਕ ਬੇਕਾਬੂ ਹੋ ਗਈ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਸੜਕ ਨਾਲ ਸਿਰ ਲੱਗਣ ਕਾਰਨ ਉਨ੍ਹਾਂ ਨੂੰ ਗੰਭੀਰ ਸੱਟ ਲੱਗ ਗਈ। ਮੋਹਾਲੀ ਲਿਆਂਦੇ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਾਰਡਿਕ ਅਰੈਸਟ ਵੀ ਆਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ