Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 

Must read


Mavan Dhiyan Satkar Yojana Update : ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਇਸ ਵਾਰ 1 ਤਾਰੀਖ ਦੀ ਬਜਾਏ 28 ਅਗਸਤ ਨੂੰ ਰੱਖੜੀ ਵਾਲੇ ਦਿਨ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ। ਇਸ ਤਹਿਤ ਤਿੰਨ ਮਹੀਨਿਆਂ ਦੀ ਰਾਸ਼ੀ ਇਕੱਠੀ ਦਿੱਤੀ ਜਾਵੇਗੀ।

ਇਸ ਯੋਜਨਾ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ (SC/ST) ਦੀਆਂ ਔਰਤਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਕਿਸ਼ਤ ਸਮੇਂ ਤੋਂ ਪਹਿਲਾਂ ਜਾਰੀ ਕੀਤੀ ਜਾ ਰਹੀ ਹੈ। ਇਸ ਸਨਮਾਨ ਰਾਸ਼ੀ ਨਾਲ ਕੀਤੇ ਕੰਮਾਂ ਸਬੰਧੀ ਔਰਤਾਂ ਵੱਲੋਂ ਸਾਂਝੀਆਂ ਕੀਤੀਆਂ ਖੁਸ਼ੀ ਦੀਆਂ ਵੀਡੀਓਜ਼ ਦੇਖ ਕੇ ਮਨ ਨੂੰ ਸੰਤੋਖ ਮਿਲਦਾ ਹੈ।

CM ਬੋਲੇ- ਰੱਖੜੀ ਵਾਲੇ ਦਿਨ ‘ਟੂੰ-ਟੂੰ’ ਹੋ ਜਾਵੇਗੀ

CM ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਆਮ ਤੌਰ ’ਤੇ ਯੋਜਨਾ ਦੀ ਕਿਸ਼ਤ ਹਰ ਮਹੀਨੇ ਦੀ 1 ਤਾਰੀਖ ਨੂੰ ਜਾਰੀ ਹੁੰਦੀ ਹੈ, ਪਰ 28 ਅਗਸਤ ਨੂੰ ਰੱਖੜੀ ਹੈ। ਰੱਖੜੀ ’ਤੇ ਭਰਾ ਜਾਂ ਪੇਕੇ ਪਰਿਵਾਰ ਵੱਲੋਂ ਸ਼ਗਨ ਦਿੱਤਾ ਜਾਂਦਾ ਹੈ। ਇਸ ਲਈ ਰੱਖੜੀ ਵਾਲੇ ਦਿਨ ਹੀ ਕਿਸ਼ਤ ਖਾਤਿਆਂ ਵਿੱਚ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਰੱਖੜੀ ਵਾਲੇ ਦਿਨ ‘ਟੂੰ-ਟੂੰ’ ਹੋ ਜਾਵੇਗੀ।

ਇਹ ਸਕੀਮ ਲਗਾਤਾਰ ਜਾਰੀ ਰਹੇਗੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਲਗਾਤਾਰ ਚੱਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਬਹੁਤ ਸਾਰੀਆਂ ਮਹਿਲਾਵਾਂ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਦੱਸ ਰਹੀਆਂ ਹਨ ਕਿ ਇਸ ਪੈਸੇ ਨਾਲ ਉਹ ਆਪਣੇ ਪਰਿਵਾਰ ਦਾ ਖਰਚਾ ਚਲਾਉਣਗੀਆਂ ਜਾਂ ਆਪਣਾ ਕਰਜ਼ਾ ਉਤਾਰਨਗੀਆਂ।

CM ਨੇ ਕਿਹਾ ਕਿ ਖੁਸ਼ੀ ਹੁੰਦੀ ਹੈ ਕਿ ਇਹ ਰਾਸ਼ੀ ਕਿਸੇ ਦੇ ਕੰਮ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਟੈਕਸ ਦਾ ਪੈਸਾ ਹੈ, ਜੋ ਸਰਕਾਰ ਵੱਲੋਂ ਮੁੜ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਚੁੱਲ੍ਹਾ ਬੁਝਣ ਨਹੀਂ ਦੇਣਾ ਅਤੇ ਹਰ ਕਿਸੇ ਦਾ ਮਾਣ-ਸਤਿਕਾਰ ਯਕੀਨੀ ਬਣਾਉਣਾ ਹੈ।

18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਲਾਭ

ਇਸ ਯੋਜਨਾ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਲਾਭ ਦਿੱਤਾ ਜਾਂਦਾ ਹੈ। ਇੱਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ’ਤੇ ਕੋਈ ਸੀਮਾ ਨਹੀਂ ਰੱਖੀ ਗਈ। ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ DBT ਰਾਹੀਂ ਟਰਾਂਸਫਰ ਕੀਤੀ ਜਾਂਦੀ ਹੈ। ਯੋਜਨਾ ਦੀ ਪਹਿਲੀ ਕਿਸ਼ਤ ਜੁਲਾਈ 2026 ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ ਇਕੱਠੀ ਜਾਰੀ ਕੀਤੀ ਗਈ ਸੀ। ਆਮ ਵਰਗ ਦੀਆਂ ਔਰਤਾਂ ਨੂੰ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਰੁਪਏ ਮਿਲੇ ਸਨ।

75 ਲੱਖ ਤੋਂ ਵੱਧ ਰਜਿਸਟ੍ਰੇਸ਼ਨ

ਯੋਜਨਾ ਲਈ ਰਜਿਸਟ੍ਰੇਸ਼ਨ ਦਾ ਕੰਮ ਲਗਾਤਾਰ ਜਾਰੀ ਹੈ। 24-25 ਅਗਸਤ ਤੱਕ 75 ਲੱਖ ਤੋਂ ਵੱਧ ਔਰਤਾਂ ਦੇ ਰਜਿਸਟ੍ਰੇਸ਼ਨ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਮੁਤਾਬਕ ਨਵੇਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਔਰਤਾਂ ਨੂੰ ਵੀ ਯੋਜਨਾ ਦਾ ਲਾਭ ਦਿੱਤਾ ਜਾਵੇਗਾ।

9,300 ਕਰੋੜ ਰੁਪਏ ਦਾ ਬਜਟ ਪ੍ਰਬੰਧ

ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੇ ਬਜਟ ਵਿੱਚ ਇਸ ਯੋਜਨਾ ਲਈ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਸਰਕਾਰ ਵੱਲੋਂ ਸੂਬੇ ਦੀਆਂ ਕਰੀਬ 97 ਫੀਸਦੀ ਔਰਤਾਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦਾ ਅਨੁਮਾਨ ਦੱਸਿਆ ਗਿਆ ਹੈ।



News Source link

- Advertisement -

More articles

- Advertisement -

Latest article