Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ

0
41


Rana Balachauria Murder Case : ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਇਸ ਕਤਲਕਾਂਡ ਦੇ ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਤ੍ਰਿਪੁਰਾ ਸੂਬੇ ਦੀ ਰਾਜਧਾਨੀ ਅਗਰਤਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  ਆਦਿੱਤਿਆ ਫ਼ਰਾਰ ਚੱਲ ਰਿਹਾ ਸੀ, ਜਿਸ ਨੂੰ ਆਖਿਰਕਾਰ ਕਾਬੂ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਪੰਜਾਬ ਏ.ਜੀ.ਟੀ.ਐੱਫ. ਵਲੋਂ ਤ੍ਰਿਪੁਰਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਟ੍ਰੇਸ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਣਾ ਬਲਾਚੋਰੀਆ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ। 

 ਪੁਲਿਸ ਵਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਪੰਜਾਬ ਲਿਆਂਦਾ ਜਾਵੇਗਾ, ਜਿੱਥੇ ਉਸਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਹਾਈ-ਪ੍ਰੋਫਾਈਲ ਕਤਲ ਤੋਂ ਲਗਭਗ ਚਾਰ ਮਹੀਨੇ ਬਾਅਦ, ਐਸਪੀ ਬਿਕਰਮ ਬਰਾੜ ਦੀ ਨਿਗਰਾਨੀ ਹੇਠ ਕੀਤੀ ਗਈ ਹੈ।  

ਦੱਸ ਦੇਈਏ ਕਿ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਦੀ ਬੀਤੇ ਸਾਲ 15 ਦਸੰਬਰ ਨੂੰ ਮੋਹਾਲੀ ਦੇ ਸੋਹਾਣਾ ਇਲਾਕੇ ਵਿਚ ਕਬੱਡੀ ਟੂਰਨਾਮੈਂਟ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸ਼ੂਟਰ ਕਰਨ ਪਾਠਕ ਨੂੰ ਹੋਰਨਾਂ ਮੁਲਜ਼ਮਾਂ ਸਮੇਤ ਕਲਕੱਤਾ ਤੋਂ ਕਾਬੂ ਕੀਤਾ ਗਿਆ ਸੀ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਸ ਹੱਤਿਆ ਕਾਂਡ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਸਬੰਧਤ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link