Ranjit Singh Dhadrian Accident: ਪੰਜਾਬ ਦੇ ਬਰਨਾਲਾ-ਬਠਿੰਡਾ ਰਾਸ਼ਟਰੀ ਰਾਜਮਾਰਗ ਉੱਤੇ ਪਿੰਡ ਖੁੱਡੀ ਖੁਰਦ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ। ਜਾਣਕਾਰੀ ਲਈ ਦੱਸ ਦੇਈਏ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੇ ਨਾਲ ਜਾ ਰਹੀ ਇੱਕ ਟੈਂਪੋ ਟਰੈਵਲਰ ਗੱਡੀ ਮੰਗਲਵਾਰ ਨੂੰ ਬਰਨਾਲਾ-ਬਠਿੰਡਾ ਰਾਸ਼ਟਰੀ ਰਾਜਮਾਰਗ ਉਤੇ ਪਿੰਡ ਖੁੱਡੀ ਖੁਰਦ ਨੇੜੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਢੱਡਰੀਆਂ ਵਾਲੇ ਅਤੇ ਉਨ੍ਹਾਂ ਦੇ ਕਾਫਲੇ ਦੇ ਮੈਂਬਰ ਬਠਿੰਡਾ ਵੱਲ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਨੰਬਰ 7 ਹੰਡਿਆਇਆ ਅਤੇ ਖੁੱਡੀ ਖੁਰਦ ਦੇ ਨੇੜੇ ਗੁਰਦੁਆਰਾ ਸਾਹਿਬ ਪਰਮੇਸ਼ਰ ਦੁਆਰ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਵਿੱਚ ਸ਼ਾਮਿਲ ਗੱਡੀ ਸੜਕ ਹਾਦਸੇ ਵਿੱਚ ਨੁਕਸਾਨੇ ਜਾਣ ਦੀ ਖ਼ਬਰ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।