Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ

Must read


Ration Card News : ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡਾਂ (Ration Card )ਲਈ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਨਵੇਂ ਨੋਟੀਫ਼ਿਕੇਸ਼ਨ ਮੁਤਾਬਿਕ ਰਾਸ਼ਨ ਕਾਰਡ ‘ਚ ਕਈ ਪੁਰਾਣੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਜਿਸ ਨਾਲ ਵਧੇਰੇ ਲੋਕ ਇਸਦਾ ਲਾਭ ਲੈ ਸਕਣਗੇ।

ਨਵੇਂ ਰਾਸ਼ਨ ਕਾਰਡ ਲਈ ਪਹਿਲਾਂ ਸਲਾਨਾ ਆਮਦਨ 1.80 ਲੱਖ ਰੁਪਏ ਦੀ ਮਿਆਦ ਸੀ ,ਜਿਸ ਨੂੰ ਨਵੇਂ ਨੋਟੀਫਿਕੇਸ਼ਨ ਵਿੱਚ ਵਧਾ ਕੇ 8 ਲੱਖ ਸਲਾਨਾ ਕਰ ਦਿੱਤਾ ਹੈ। ਇਸਦਾ ਮਤਲਬ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਆਮਦਨ 8 ਲੱਖ ਰੁਪਏ ਤੱਕ ਹੈ, ਉਹ ਵੀ ਹੁਣ ਰਾਸ਼ਨ ਯੋਜਨਾ ਦਾ ਲਾਭ ਲੈ ਸਕਣਗੇ।

ਵਾਸਤੂ ਨਿਯਮ : ਘਰ ‘ਚ ਕਿੱਥੇ ਰੱਖੇ LPG ਸਿਲੰਡਰ ?

ਇਸਦੇ ਨਾਲ ਹੀ ਜ਼ਮੀਨ ਨਾਲ ਜੁੜੀਆਂ ਸ਼ਰਤਾਂ ਵਿੱਚ ਵੀ ਵੱਡੀ ਛੂਟ ਦਿੱਤੀ ਗਈ ਹੈ। ਨੋਟੀਫਿਕੇਸ਼ਨ ਮੁਤਾਬਕ ਹੁਣ ਚਾਰ ਪਹੀਆ ਵਾਹਨ ਰੱਖਣ ਵਾਲੇ ਅਤੇ ਜ਼ਮੀਨਾਂ ਵਾਲੇ ਲਾਭਪਾਤਰੀ ਵੀ ਇਸ ਯੋਜਨਾ ਲਈ ਯੋਗ ਹੋਣਗੇ। ਪਹਿਲਾਂ 2.5 ਏਕੜ ਉਪਜਾਊ ਅਤੇ 5 ਏਕੜ ਬਰਾਨੀ ਜ਼ਮੀਨ ਦੀ ਹੱਦ ਨਿਰਧਾਰਤ ਕੀਤੀ ਗਈ ਸੀ, ਜਿਸ ਕਾਰਨ ਕਈ ਲੋਕ ਇਸ ਯੋਜਨਾ ਤੋਂ ਬਾਹਰ ਰਹਿ ਜਾਂਦੇ ਸਨ। ਹੁਣ ਇਹ ਸ਼ਰਤ ਪੂਰੀ ਤਰ੍ਹਾਂ ਹਟਾ ਦਿੱਤੀ ਗਈ ਹੈ।

 ਪੰਜਾਬ ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ,ਪੜ੍ਹੋ ਪੂਰੀ ਖ਼ਬਰ 

ਇਸ ਦੇ ਨਾਲ ਹੀ AC ਵਾਲੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਰਾਸ਼ਨ ਮਿਲ ਸਕੇਗਾ। ਸ਼ਹਿਰਾਂ ‘ਚ ਪਹਿਲਾਂ 100 ਗਜ਼ ਦੇ ਮਕਾਨ ਵਾਲੇ ਪਰਿਵਾਰਾਂ ਨੂੰ ਇਸ ਯੋਜਨਾ ਲਈ ਯੋਗ ਨਹੀਂ ਮੰਨਿਆ ਜਾਂਦਾ ਸੀ ਪਰ ਹੁਣ ਇਹ ਸ਼ਰਤ ਵੀ ਹਟਾ ਦਿੱਤੀ ਗਈ ਹੈ। ਹਾਲਾਂਕਿ ਸਰਕਾਰੀ ਮੁਲਾਜ਼ਮਾਂ ਨੂੰ ਇਸ ਯੋਜਨਾ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article