33.4 C
Patiāla
Sunday, June 21, 2026

Road Accident: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਖੱਡ ‘ਚ ਡਿੱਗੀ ਸਲੀਪਰ ਬੱਸ; 5 ਲੋਕਾਂ ਦੀ ਮੌਤ-ਕਈ ਜ਼ਖਮੀ

Must read


Road Accident: ਇੱਕ ਵੱਡੇ ਹਾਦਸੇ ਦੀ ਖੌਫਨਾਕ ਖਬਰ ਸਾਹਮਣੇ ਆ ਰਹੀ ਹੈੈ। ਦੱਸ ਦੇਈਏ ਕਿ ਰਾਜਸਥਾਨ ਦੇ ਜਾਲੌਰ ਜ਼ਿਲ੍ਹੇ ਵਿੱਚ ਇੱਕ ਵੱਡਾ ਅਤੇ ਦੁਖਦਾਈ ਸੜਕ ਹਾਦਸਾ ਵਾਪਰ ਗਿਆ। ਰਾਸ਼ਟਰੀ ਰਾਜਮਾਰਗ 325 ‘ਤੇ ਯਾਤਰਾ ਕਰ ਰਹੀ ਇੱਕ ਸਲੀਪਰ ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਇੱਕ ਖੱਡ ਵਿੱਚ ਡਿੱਗ ਗਈ। ਬੱਸ ਖੱਡ ਵਿੱਚ ਡਿੱਗਣ ਤੋਂ ਬਾਅਦ ਪਲਟ ਗਈ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਹਾਦਸੇ ਵਿੱਚ 5 ਯਾਤਰੀਆਂ ਦੀ ਮੌਤ ਹੋ ਗਈ, ਜਦੋਂਕਿ ਲਗਭਗ 20 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਰਾਹਗੀਰਾਂ ਨੇ ਪੁਲਿਸ ਨੂੰ ਦਿੱਤੀ ਸੂਚਨਾ

ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਡਰਾਈਵਰ ਨੂੰ ਆਈ ਨੀਂਦ

ਇਹ ਹਾਦਸਾ ਉਮੇਦਪੁਰ ਪਿੰਡ ਦੇ ਨੇੜੇ ਵਾਪਰਿਆ, ਜਿੱਥੇ ਖ਼ਬਰ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਪੁਲਿਸ ਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ, ਹਾਦਸੇ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੈ ਪਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰਾਈਵਰ ਨੇ ਨੀਂਦ ਆਉਣ ਕਾਰਨ ਬੱਸ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਪਲਟ ਗਈ ਅਤੇ ਖੱਡ ਵਿੱਚ ਜਾ ਡਿੱਗੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦੋਂਕਿ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਰਾਤ ਭਰ ਬਚਾਅ ਕਾਰਜ ਰਹੇ ਜਾਰੀ

ਬੱਸ ਖੱਡ ਵਿੱਚ ਡਿੱਗਣ ਕਾਰਨ ਜ਼ਖਮੀਆਂ ਨੂੰ ਕੱਢਣ ਲਈ ਕਾਫ਼ੀ ਮਿਹਨਤ ਕਰਨੀ ਪਈ। ਬਚਾਅ ਕਾਰਜ ਰਾਤ ਭਰ ਜਾਰੀ ਰਹੇ। ਪੁਲਿਸ, ਐਂਬੂਲੈਂਸਾਂ ਅਤੇ ਸਥਾਨਕ ਨਿਵਾਸੀਆਂ ਨੇ ਜ਼ਖਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਇਕੱਠਿਆਂ ਮਿਲ ਕੇ ਕੰਮ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article