SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਐਰਿਕ ਡੇਨ ਦਾ 19 ਫਰਵਰੀ ਨੂੰ 53 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਇੱਕ ਗੰਭੀਰ ਨਰਵ ਸੰਬੰਧੀ ਬਿਮਾਰੀ ALS (ਐਮੀਓਟ੍ਰੋਫਿਕ ਲੈਟਰਲ ਸਕਲੇਰੋਸਿਸ) ਨਾਲ ਜੂਝ ਰਹੇ ਸਨ।
ਪਰਿਵਾਰ ਹੋਇਆ ਭਾਵੁਕ
ਐਰਿਕ ਦੇ ਪਰਿਵਾਰ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ, ਉਨ੍ਹਾਂ ਨੇ ਵੀਰਵਾਰ ਦੁਪਹਿਰ ਨੂੰ ਆਖਰੀ ਸਾਹ ਲਿਆ। ਪਰਿਵਾਰ ਨੇ ਦੱਸਿਆ ਕਿ ਐਰਿਕ ਨੇ ALS ਵਿਰੁੱਧ ਬਹੁਤ ਬਹਾਦਰੀ ਨਾਲ ਜੰਗ ਲੜੀ। ਆਪਣੇ ਆਖਰੀ ਸਮੇਂ ਵਿੱਚ ਉਹ ਆਪਣੇ ਦੋਸਤਾਂ, ਪਤਨੀ ਅਤੇ ਦੋਵਾਂ ਬੇਟੀਆਂ (ਬਿਲੀ ਅਤੇ ਜਾਰਜੀਆ) ਦੇ ਨਾਲ ਸਨ।
ALS ਵਿਰੁੱਧ ਇੰਝ ਬਣੇ ਵੱਡੀ ਆਵਾਜ਼
ਸਾਲ 2025 ਵਿੱਚ ਬੀਮਾਰੀ ਦਾ ਪਤਾ ਲੱਗਣ ਤੋਂ ਬਾਅਦ, ਐਰਿਕ ਡੇਨ ਨੇ ਇਸ ਖ਼ਤਰਨਾਕ ਬੀਮਾਰੀ ਬਾਰੇ ਜਾਗਰੂਕਤਾ ਫੈਲਾਉਣ ਅਤੇ ਖੋਜ ਲਈ ਫੰਡ ਇਕੱਠੇ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਹ ‘I Am ALS’ ਸੰਸਥਾ ਨਾਲ ਮਿਲ ਕੇ ਕਾਨੂੰਨ ਬਣਾਉਣ ਅਤੇ ਲੋਕਾਂ ਦੀ ਮਦਦ ਕਰਨ ਲਈ ਸਰਗਰਮ ਸਨ। ਐਰਿਕ ਡੇਨ ਦੇ ਜਾਣ ਨਾਲ ਹਾਲੀਵੁੱਡ ਅਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਨੇ ਇਸ ਦੁੱਖ ਦੀ ਘੜੀ ਵਿੱਚ ਨਿੱਜਤਾ (Privacy) ਦੀ ਅਪੀਲ ਕੀਤੀ ਹੈ।
ALS ਕੀ ਹੈ? ਜਾਣੋ ਕਾਰਨਾਂ ਅਤੇ ਲੱਛਣਾਂ ਬਾਰੇ
ਲੂ ਗੇਹਰਿਗ ਦੀ ਬਿਮਾਰੀ, ਜਾਂ ALS, ਇੱਕ ਪ੍ਰਗਤੀਸ਼ੀਲ ਬਿਮਾਰੀ ਹੈ ਜੋ ਸਰੀਰ ਦੀਆਂ ਮਾਸਪੇਸ਼ੀਆਂ ਨੂੰ ਨਿਯੰਤਰਿਤ ਕਰਨ ਵਾਲੇ ਸੈੱਲਾਂ ‘ਤੇ ਹਮਲਾ ਕਰਦੀ ਹੈ। ਇਹ ਦਿਮਾਗ ਅਤੇ ਰੀੜ੍ਹ ਦੀ ਹੱਡੀ ਵਿੱਚ ਨਸਾਂ ਨੂੰ ਹੌਲੀ-ਹੌਲੀ ਨਸ਼ਟ ਕਰ ਦਿੰਦੀ ਹੈ, ਜਿਸ ਨਾਲ ਤੁਰਨਾ, ਬੋਲਣਾ, ਨਿਗਲਣਾ ਅਤੇ ਸਾਹ ਲੈਣਾ ਮੁਸ਼ਕਲ ਹੋ ਜਾਂਦਾ ਹੈ। ਜ਼ਿਆਦਾਤਰ ਮਰੀਜ਼ ਤਿੰਨ ਤੋਂ ਪੰਜ ਸਾਲਾਂ ਦੇ ਅੰਦਰ ਮਰ ਜਾਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ