SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਟੀਵੀ ਦੇ ਪ੍ਰਸਿੱਧ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ‘ਦਿਆ ਬੇਨ’ ਦਾ ਕਿਰਦਾਰ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਉਣ ਵਾਲੀ ਅਦਾਕਾਰਾ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਦੱਸ ਦੇਈਏ ਕਿ ਦਿਸ਼ਾ ਵਕਾਨੀ ਦੇ ਪਿਤਾ ਅਤੇ ਅਨੁਭਵੀ ਕਲਾਕਾਰ ਭੀਮ ਵਕਾਨੀ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੀ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਗੁਜਰਾਤੀ ਥੀਏਟਰ ਤੋਂ ਲੈ ਕੇ ਬਾਲੀਵੁੱਡ ਤੱਕ ਕਮਾਇਆ ਨਾਮ
ਭੀਮ ਵਕਾਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗੁਜਰਾਤੀ ਰੰਗਮੰਚ (ਥੀਏਟਰ) ਤੋਂ ਕੀਤੀ ਸੀ, ਜਿੱਥੇ ਉਨ੍ਹਾਂ ਨੇ ਦਹਾਕਿਆਂ ਤੱਕ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ। ਥੀਏਟਰ ਤੋਂ ਬਾਅਦ ਉਨ੍ਹਾਂ ਨੇ ਹਿੰਦੀ ਸਿਨੇਮਾ ਵਿੱਚ ਵੀ ਕਈ ਯਾਦਗਾਰ ਭੂਮਿਕਾਵਾਂ ਨਿਭਾਈਆਂ। ਉਹ ਆਮਿਰ ਖ਼ਾਨ ਦੀ ਸੁਪਰਹਿੱਟ ਫ਼ਿਲਮ ‘ਲਗਾਨ’ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਾਹਰੁਖ ਖ਼ਾਨ ਦੀ ‘ਸਵਦੇਸ਼’ ਅਤੇ ਮਾਧੁਰੀ ਦੀਕਸ਼ਿਤ ਦੀ ਫ਼ਿਲਮ ‘ਲੱਜਾ’ ਵਿੱਚ ਵੀ ਪ੍ਰਭਾਵਸ਼ਾਲੀ ਕਿਰਦਾਰ ਨਿਭਾਏ।
‘ਤਾਰਕ ਮਹਿਤਾ…’ ਵਿੱਚ ਵੀ ਆਏ ਸੀ ਨਜ਼ਰ
ਬਹੁਤ ਘੱਟ ਲੋਕ ਜਾਣਦੇ ਹਨ ਕਿ ਭੀਮ ਵਕਾਨੀ ਆਪਣੀ ਧੀ ਦਿਸ਼ਾ ਵਕਾਨੀ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਵੀ ਹਿੱਸਾ ਰਹਿ ਚੁੱਕੇ ਹਨ। ਉਨ੍ਹਾਂ ਨੇ ਸ਼ੋਅ ਵਿੱਚ ‘ਮਾਵਜੀ ਛੇੜਾ’ ਦਾ ਕਿਰਦਾਰ ਨਿਭਾਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ