Salary-Pension Hike: ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨ 'ਚ ਹੋਏਗਾ ਦੁੱਗਣਾ ਵਾਧਾ! ਜਾਣੋ ਕਿੰਨੇ ਫੀਸਦੀ ਮਿਲੇਗਾ ਮੁਨਾਫਾ?

0
128


Salary Hike: ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਹੋਲੀ ਤੋਂ ਪਹਿਲਾਂ ਵੱਡੀ ਖੁਸ਼ਖਬਰੀ ਹੈ। ਦਰਅਸਲ, ਜਲਦੀ ਹੀ ਕੇਂਦਰ ਸਰਕਾਰ ਜਨਵਰੀ ਤੋਂ ਜੂਨ 2026 ਦੀ ਮਿਆਦ ਲਈ ਮਹਿੰਗਾਈ ਭੱਤੇ (DA) ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਜੇਕਰ ਪਿਛਲੇ 5 ਸਾਲਾਂ ਦੇ ਰੁਝਾਨਾਂ ‘ਤੇ ਨਜ਼ਰ ਮਾਰੀਏ ਤਾਂ ਕੇਂਦਰ ਸਰਕਾਰ ਅਕਸਰ ਹੋਲੀ ਦੇ ਆਲੇ-ਦੁਆਲੇ ਡੀ.ਏ. ਵਾਧੇ ਦਾ ਤੋਹਫ਼ਾ ਦਿੰਦੀ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨਵਾਂ ਵਾਧਾ 1 ਜਨਵਰੀ 2026 ਤੋਂ ਲਾਗੂ ਹੋ ਸਕਦਾ ਹੈ। ਇਸ ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਸਿੱਧਾ ਇਜ਼ਾਫਾ ਹੋਵੇਗਾ।

ਜਾਣੋ ਕੀ ਕਹਿੰਦਾ ਪਿਛਲੇ 5 ਸਾਲਾਂ ਦਾ ਰੁਝਾਨ?

ਪਿਛਲੀ ਵਾਰ ਜੁਲਾਈ-ਦਸੰਬਰ 2025 ਲਈ 1 ਅਕਤੂਬਰ ਨੂੰ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ। ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ (ਜਨਵਰੀ ਅਤੇ ਜੁਲਾਈ) ਡੀ.ਏ. ਵਿੱਚ ਸੋਧ ਕਰਦੀ ਹੈ। ਪਿਛਲੇ ਕੁਝ ਸਾਲਾਂ ਦੇ ਅੰਕੜੇ ਦੱਸਦੇ ਹਨ ਕਿ ਹੋਲੀ ਤੋਂ ਠੀਕ ਪਹਿਲਾਂ ਜਾਂ ਮਾਰਚ ਦੇ ਮਹੀਨੇ ਵਿੱਚ ਇਸ ਦਾ ਐਲਾਨ ਕੀਤਾ ਜਾਂਦਾ ਰਿਹਾ ਹੈ…

ਜੁਲਾਈ-ਦਸੰਬਰ 2025 : 1 ਅਕਤੂਬਰ ਨੂੰ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ।

ਸਾਲ 2024: ਹੋਲੀ ਤੋਂ ਪਹਿਲਾਂ ਸਰਕਾਰ ਨੇ ਡੀ.ਏ. ਵਿੱਚ 4 ਫੀਸਦੀ ਦਾ ਵਾਧਾ ਕੀਤਾ ਸੀ।

ਸਾਲ 2023: ਮਾਰਚ ਮਹੀਨੇ ਵਿੱਚ ਹੀ ਮੁਲਾਜ਼ਮਾਂ ਨੂੰ 4 ਫੀਸਦੀ ਵਾਧੇ ਦਾ ਤੋਹਫ਼ਾ ਮਿਲਿਆ ਸੀ।

ਸਾਲ 2021 ਅਤੇ 2022: ਕੋਰੋਨਾ ਕਾਲ ਤੋਂ ਬਾਅਦ ਵੀ ਸਰਕਾਰ ਨੇ ਮਾਰਚ ਦੇ ਆਲੇ-ਦੁਆਲੇ ਹੀ ਭੱਤੇ ਵਧਾਉਣ ਦਾ ਫੈਸਲਾ ਲਿਆ ਸੀ।

ਹੁਣ ਕਿੰਨਾ ਹੋ ਸਕਦਾ ਵਾਧਾ?

ਮਾਹਿਰਾਂ ਅਨੁਸਾਰ, AICPI (ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ) ਦੇ ਅੰਕੜਿਆਂ ਨੂੰ ਦੇਖਦੇ ਹੋਏ ਇਸ ਵਾਰ ਵੀ ਮਹਿੰਗਾਈ ਭੱਤੇ ਵਿੱਚ 3 ਤੋਂ 4 ਫੀਸਦੀ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਕੇਂਦਰੀ ਮੁਲਾਜ਼ਮਾਂ ਦੀ ਮਾਸਿਕ ਤਨਖਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਚੰਗਾ ਉਛਾਲ ਦੇਖਣ ਨੂੰ ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link