Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

0
96


Samana Tower Morcha : ਪੰਜਾਬ ‘ਚ ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ‘ਚ ਪ੍ਰਦਰਸ਼ਨ ਦੌਰਾਨ ਇੱਕ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਤਗੁਰੂ ਸਿੰਘ (70) ਵਜੋਂ ਹੋਈ ਹੈ, ਜੋ ਕਿ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ਰਹਿਣ ਵਾਲਾ ਸੀ। ਉਹ ਪਿਛਲੇ 10 ਦਿਨਾਂ ਤੋਂ ਧਰਮ ਯੁੱਧ ਮੋਰਚੇ ਵਿੱਚ ਹਿੱਸਾ ਲੈ ਰਿਹਾ ਸੀ।

ਰੋਜ਼ਾਨਾ ਇੱਕ ਚਮਚ ਸ਼ਹਿਦ ਖਾਣ ਨਾਲ ਕੀ ਹੁੰਦਾ ਹੈ?

ਦਰਅਸਲ ‘ਚ ਸਮਾਣਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਬੇਅਦਬੀਆਂ ਖਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਟਾਵਰ ‘ਤੇ ਬੈਠੇ ਗੁਰਜੀਤ ਸਿੰਘ ਫੌਜੀ ਦੇ ਹੱਕ ਵਿੱਚ ਧਰਮ ਯੁੱਧ ਮੋਰਚਾ ਵੱਲੋਂ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਤੋਂ ਵੱਡੀ ਗਿਣਤੀ ਸੰਗਤ ਨਾਲ ਪੱਕੇ ਮੋਰਚਾ ਲਗਾਇਆ ਹੋਇਆ ਹੈ।

ਜਿਸ ਵਿੱਚ ਦੂਰ ਦੂਰ ਤੋਂ ਸੰਗਤ ਕਾਨੂੰਨ ਨੂੰ ਪਾਸ ਕਰਵਾਉਣ ਲਈ ਮੋਰਚੇ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਵਾ ਰਹੀ ਹੈ। ਇਸੇ ਤਰ੍ਹਾਂ ਧਰਮ ਯੁੱਧ ਮੋਰਚੇ ਵਿੱਚ ਪਿਛਲੇ 10 ਦਿਨਾਂ ਤੋਂ ਸ਼ਾਮਲ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਇਕ ਬਜ਼ੁਰਗ ਕਿਸਾਨ ਦੀ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  

ਮ੍ਰਿਤਕ ਗੋਬਿੰਦ ਸਿੰਘ (70) ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਚੱਠਾ ਨਨਹੇੜਾ (ਸੰਗਰੂਰ) ਦੇ ਪੁੱਤਰ ਸਤਿਗੁਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ 10 ਦਿਨ ਪਹਿਲਾ ਧਰਮ ਯੁੱਧ ਮੋਰਚੇ ਵਿੱਚ ਸਾਮਲ ਹੋਇਆ ਸੀ ਤੇ ਅੱਜ ਸਵੇਰੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link