Sangrur Accident News : ਸੰਗਰੂਰ ਜ਼ਿਲ੍ਹੇ (Sangrur Accident News) ‘ਚ ਇੱਕ ਸੜਕ ਹਾਦਸੇ ਵਿੱਚ ਜਲੰਧਰ (Jalandhar) ਦੇ ਰਹਿਣ ਵਾਲੇ ਮਹਿੰਦਰ ਸ਼ਰਮਾ ਦੀ ਮੌਤ ਹੋ ਗਈ। ਉਹ ਆਪਣੀ ਭੈਣ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਜਾ ਰਿਹਾ ਸੀ। ਇਸ ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : ਨੌਜਵਾਨ ਦੀ ਅਮਰੀਕਾ ਤੋਂ ਪਿੰਡ ਪਹੁੰਚੀ ਮ੍ਰਿਤਕ ਦੇਹ , ਪਰਿਵਾਰ ਦਾ ਰੋ -ਰੋ ਬੁਰਾ ਹਾਲ
ਜਾਣਕਾਰੀ ਅਨੁਸਾਰ ਮਹਿੰਦਰ ਸ਼ਰਮਾ ਸ਼ਨੀਵਾਰ ਦੁਪਹਿਰ ਨੂੰ ਆਪਣੇ ਇੱਕ ਭਰਾ ਨਾਲ ਕਿਰਾਏ ਦੀ ਕਾਰ ਵਿੱਚ ਲੁਧਿਆਣਾ ਜਾ ਰਹੇ ਸਨ। ਸੰਗਰੂਰ ਬਾਈਪਾਸ ‘ਤੇ ਪਹੁੰਚਣ ‘ਤੇ ਉਨ੍ਹਾਂ ਦੀ ਕਾਰ ਨੂੰ ਉਲਟ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਨੇ ਟੱਕਰ ਮਾਰ ਦਿੱਤੀ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਗੱਡੀ ਸਵਾਰ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਸੰਗਰੂਰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਮਹਿੰਦਰ ਸ਼ਰਮਾ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੇ ਨਾਲ ਹੋਰ ਦੋ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਤੋਂ ਡਿੱਗਣ ਨਾਲ 15 ਸਾਲਾ ਲੜਕੇ ਦੀ ਮੌਤ ,ਖੇਤ ਨੂੰ ਜਾਂਦੇ ਸਮੇਂ ਵਾਪਰਿਆ ਹਾਦਸਾ
ਇਸ ਹਾਦਸੇ ਦੀ ਖ਼ਬਰ ਮਿਲਦਿਆਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨੂੰ ਹਾਦਸੇ ਦਾ ਕਾਰਨ ਦੱਸਿਆ ਗਿਆ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਢੁਕਵੇਂ ਸੜਕ ਸੁਰੱਖਿਆ ਉਪਾਅ ਯਕੀਨੀ ਬਣਾਏ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ