Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ

Must read


Bhawanigarh SHO Suspension : ਸੰਗਰੂਰ ਦੇ ਭਵਾਨੀਗੜ੍ਹ ਥਾਣੇ ਦੇ ਐੱਸ.ਐੱਚ.ਓ. ਯਸ਼ਪਾਲ ਸ਼ਰਮਾ ਨੂੰ ਪੁਲਿਸ ਵਿਭਾਗ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪਿੰਡ ਘਰਾਚੋਂ ਵਿੱਚ ਸੀ.ਬੀ.ਆਈ. ਟੀਮ ਦੇ ਪਹੁੰਚਣ ਦੌਰਾਨ ਵਾਪਰੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਸਾਹਮਣੇ ਆਈ।

ਦਰਅਸਲ, ਪਿੰਡ ਘਰਾਚੋਂ ਵਿੱਚ ਸੀ.ਬੀ.ਆਈ. ਟੀਮ ਦੇ ਪਹੁੰਚਣ ’ਤੇ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵੱਲੋਂ ਖੁਸ਼ੀ ਜ਼ਾਹਿਰ ਕਰਦਿਆਂ ਸੀ.ਬੀ.ਆਈ. ਅਧਿਕਾਰੀਆਂ ਦੀ ਕਾਰ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਐੱਸ.ਐੱਚ.ਓ. ਨੂੰ ਸਸਪੈਂਡ ਕੀਤੇ ਜਾਣ ਨਾਲ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ।

ਸ਼ਾਮ ਤੱਕ ਐੱਸ.ਐੱਚ.ਓ. ਨੂੰ ਸਸਪੈਂਡ ਕਰਨ ਸਬੰਧੀ ਥਾਣਾ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਦੇ ਪੁਲਸ ਅਧਿਕਾਰੀ ਮੀਡੀਆ ਨੂੰ ਕੋਈ ਸਪਸ਼ਟ ਜਾਣਕਾਰੀ ਦੇਣ ਤੋਂ ਟਾਲਦੇ ਰਹੇ। ਇਸ ਦੌਰਾਨ ਇਹ ਸਵਾਲ ਵੀ ਉੱਠਿਆ ਕਿ ਸੀ.ਬੀ.ਆਈ. ਟੀਮ ਦੀ ਗੱਡੀ ’ਤੇ ਫੁੱਲਾਂ ਦੀ ਵਰਖਾ ਕਰਨ ਵਾਲੇ ਆਗੂਆਂ ਨੂੰ ਮੌਕੇ ’ਤੇ ਹਿਰਾਸਤ ਵਿੱਚ ਕਿਉਂ ਨਹੀਂ ਲਿਆ ਗਿਆ।

ਹਾਲਾਂਕਿ, ਡੀ.ਐੱਸ.ਪੀ. ਭਵਾਨੀਗੜ੍ਹ ਸਤਨਾਮ ਸਿੰਘ ਨੇ ਐੱਸ.ਐੱਚ.ਓ. ਯਸ਼ਪਾਲ ਸ਼ਰਮਾ ਦੇ ਸਸਪੈਂਡ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਪੁਲਸ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਡੀਐੱਸਪੀ ਨੇ ਸਪੱਸ਼ਟ ਕੀਤਾ ਕਿ ਐੱਸਐੱਚਓ ਖ਼ਿਲਾਫ਼ ਕੀਤੀ ਗਈ ਇਹ ਕਾਰਵਾਈ ਕਿਸੇ ਪੁਰਾਣੇ ਮਾਮਲੇ ਨਾਲ ਸਬੰਧਤ ਹੈ। ਇਸ ਦਾ ਘਰਾਚੋਂ ਵਿਖੇ ਸੀਬੀਆਈ ਟੀਮ ਦੇ ਪਹੁੰਚਣ ਸਮੇਂ ਵਾਪਰੀ ਫੁੱਲਾਂ ਦੀ ਵਰਖਾ ਵਾਲੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
 



News Source link

- Advertisement -

More articles

- Advertisement -

Latest article