Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ

Must read


Sangrur News : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੰਗਰੂਰ ਵਿੱਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਲਾਈਨਜ਼ ਸਥਿਤ ਮਹਿਲਾ ਥਾਣੇ ਵਿੱਚ ਤਾਇਨਾਤ ਏਐਸਆਈ (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਪਟਿਆਲਾ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪ੍ਰਿਵੈਂਸ਼ਨ ਆਫ ਕਰਪਸ਼ਨ ਐਕਟ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਭਵਾਨੀਗੜ੍ਹ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਸਬੰਧੀ ਮਹਿਲਾ ਥਾਣਾ ਸੰਗਰੂਰ ਵਿੱਚ ਸ਼ਿਕਾਇਤ ਦਰਜ ਸੀ। ਇਸ ਮਾਮਲੇ ਦੀ ਜਾਂਚ ਏਐਸਆਈ ਕਮਲਜੀਤ ਸਿੰਘ ਕਰ ਰਿਹਾ ਸੀ। ਆਰੋਪ ਹੈ ਕਿ ਏਐਸਆਈ ਨੇ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਦੇ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

ਇਸ ਤਰ੍ਹਾਂ ਫਸਿਆ ਏਐਸਆਈ

ਸ਼ਿਕਾਇਤਕਰਤਾ ਪਹਿਲਾਂ ਹੀ ਮੁਲਜ਼ਮ ਏਐਸਆਈ ਨੂੰ 3 ਹਜ਼ਾਰ ਰੁਪਏ ਦੇ ਚੁੱਕਿਆ ਸੀ। ਬਾਕੀ ਰਹਿੰਦੇ 7 ਹਜ਼ਾਰ ਰੁਪਏ ਲਈ ਏਐਸਆਈ ਲਗਾਤਾਰ ਦਬਾਅ ਬਣਾ ਰਿਹਾ ਸੀ। ਰਿਸ਼ਵਤ ਦੀ ਮੰਗ ਤੋਂ ਤੰਗ ਆ ਕੇ ਪੀੜਤ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਅਤੇ ਪੂਰਾ ਮਾਮਲਾ ਦੱਸਿਆ।

ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਪੁਸ਼ਟੀ ਕੀਤੀ ਅਤੇ ਜਾਲ ਵਿਛਾਇਆ। ਜਿਵੇਂ ਹੀ ਸ਼ਿਕਾਇਤਕਰਤਾ ਨੇ ਕੈਮੀਕਲ ਲੱਗੇ 7 ਹਜ਼ਾਰ ਰੁਪਏ ਏਐਸਆਈ ਕਮਲਜੀਤ ਸਿੰਘ ਨੂੰ ਦਿੱਤੇ, ਉਸੇ ਵੇਲੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਵਿਜੀਲੈਂਸ ਟੀਮ ਨੇ ਉਸ ਨੂੰ ਮੌਕੇ ‘ਤੇ ਹੀ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। 

ਜਾਂਚ ਦੌਰਾਨ ਜਦੋਂ ਮੁਲਜ਼ਮ ਦੇ ਹੱਥ ਧੁਲਵਾਏ ਗਏ ਤਾਂ ਪਾਣੀ ਦਾ ਰੰਗ ਗੁਲਾਬੀ ਹੋ ਗਿਆ, ਜਿਸ ਨਾਲ ਰਿਸ਼ਵਤ ਲੈਣ ਦੀ ਪੁਸ਼ਟੀ ਹੋਈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article