‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਜ਼ੀ 5 ਤੋਂ ਹਟਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਫਿਲਮ ਨੂੰ ਓਟੀਟੀ ਤੋਂ ਹਟਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਓਥੇ ਹੀ ਹੁਣ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਫ਼ੈਸਲਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਹਨਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਵੇਗਾ ਤਾਂ ਕਿ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ… pic.twitter.com/uz8sQQ25Ga
— Sukhbir Singh Badal (@officeofssbadal) July 8, 2026
ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ, ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਹਨਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਵੇਗਾ ਤਾਂ ਕਿ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਕੌਮ ਉੱਤੇ ਢਾਏ ਗਏ ਜ਼ੁਲਮ ਤੋਂ ਚੰਗੀ ਤਰਾਂ ਜਾਣੂ ਕਰਵਾਇਆ ਜਾਏ।
ਇਹ ਫ਼ਿਲਮ ਉਸ ਦਰਦਨਾਕ ਦੌਰ ਦੀ ਸਚਾਈ ਬਿਆਨ ਕਰਦੀ ਹੈ ਜੋ ਕਾਂਗਰਸ ਪਾਰਟੀ ਵੱਲੋਂ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਅਤੇ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਹਜ਼ਾਰਾ ਨਿਹੱਥੇ ਬੇਗੁਨਾਹ ਸਿੱਖ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕੋਹ-ਕੋਹ ਕੇ ਜ਼ਿੰਦਾ ਜਲਾਉਣ ਤੋਂ ਬਾਅਦ ਵੀ ਨਹੀਂ ਰੁਕੀ।
ਇਸੇ ਦਿਲ ਕੰਬਾਊ ਸਾਕੇ ਵਿਰੁੱਧ ਪੰਜਾਬ ਵਿਚ ਰੋਸ ਪ੍ਰਗਟ ਕਰਦੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਬੁੱਚੜ ਕਾਂਗਰਸੀ ਸਰਕਾਰ ਨੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕੀਤਾ। ਹੁਣ ਉਸ ਦਰਦਨਾਕ ਸਾਕੇ ਦਾ ਇਤਿਹਾਸ ਦੱਸਣ ਤੋਂ ਵੀ ਕੌਮ ਨੂੰ ਵਾਝਾਂ ਕੀਤਾ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗਾ।
ਦੱਸ ਦੇਈਏ ਕਿ ਫ਼ਿਲਮ ‘ਪੰਜਾਬ 95’ ਦਾ ਨਾਮ ਬਦਲ ਕੇ ‘ਸਤਲੁਜ’ ਰੱਖਿਆ ਗਿਆ ਸੀ, ਜਿਸ ਨੂੰ ਜ਼ੀ 5 ‘ਤੇ 3 ਜੁਲਾਈ ਨੂੰ ਰਿਲੀਜ਼ ਕੀਤਾ ਗਿਆ ਪਰ ਦੋ ਦਿਨਾਂ ਬਾਅਦ ਹੀ 5 ਜੁਲਾਈ ਨੂੰ ਸਤਲੁਜ ਫ਼ਿਲਮ ਨੂੰ ਭਾਰਤ ਵਿੱਚ ਜ਼ੀ 5 ਤੋਂ ਹਟਾ ਦਿੱਤਾ ਗਿਆ ਹੈ। OTT ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਫਿਲਮ ਬਾਰੇ ਲੋਕਾਂ ਦੀ ਉਤਸੁਕਤਾ ਕਾਫ਼ੀ ਵੱਧ ਗਈ ਹੈ।
ਕਾਂਗਰਸ ‘ਚ ਪਏ ਪਾੜ ‘ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!