School Holiday: ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਕੱਲ੍ਹ ਯਾਨੀ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਜਿਸਦੇ ਚੱਲਦੇ ਚੰਡੀਗੜ੍ਹ ਵਿੱਚ ਕੱਲ੍ਹ ਸਕੂਲ ਬੰਦ ਰਹਿਣਗੇ।
ਇਸ ਤੋਂ ਇਲਾਵਾ ਦੱਸ ਦੇਈਏ ਕਿ ਅੱਜ 77ਵੇਂ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿੱਚ ਇੱਕ ਸ਼ਾਨਦਾਰ ਪਰੇਡ ਅਤੇ ਸਮਾਰੋਹ ਦਾ ਆਯੋਜਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਸਮਾਰੋਹ ਵਿੱਚ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰਦਰਸ਼ਨਾਂ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਇਸ ਤੋਂ ਇਲਾਵਾ, ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਅਤੇ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਮਾਨ ਨੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ
ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਸਕੂਲ 27 ਜਨਵਰੀ ਨੂੰ ਬੰਦ ਰਹਿਣਗੇ। ਸਕੂਲ 28 ਜਨਵਰੀ ਨੂੰ ਆਪਣੇ ਨਿਯਮਤ ਸਮੇਂ ‘ਤੇ ਦੁਬਾਰਾ ਖੁੱਲ੍ਹਣਗੇ। ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਇਹ ਛੁੱਟੀ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕ ਭਾਈਚਾਰੇ ਨੂੰ ਸਮਰਪਿਤ ਹੈ।
ਸਮਾਰੋਹ ਦੀ ਇੱਕ ਝਲਕ
ਹੁਸ਼ਿਆਰਪੁਰ ਪਰੇਡ ਵਿੱਚ ਬੱਚਿਆਂ ਅਤੇ ਨੌਜਵਾਨਾਂ ਦੀ ਭਾਗੀਦਾਰੀ ਨੇ ਸਮਾਰੋਹ ਨੂੰ ਹੋਰ ਵੀ ਖਾਸ ਬਣਾ ਦਿੱਤਾ। ਵੱਖ-ਵੱਖ ਥਾਵਾਂ ‘ਤੇ ਰੰਗਾਂ-ਰੰਗ ਪ੍ਰੋਗਰਾਮਾਂ, ਮਾਰਚਾਂ ਅਤੇ ਸੱਭਿਆਚਾਰਕ ਪ੍ਰਦਰਸ਼ਨਾਂ ਨੇ ਜਸ਼ਨਾਂ ਦੀ ਸੁੰਦਰਤਾ ਨੂੰ ਵਧਾ ਦਿੱਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਦੇਸ਼ ਭਗਤੀ ਅਤੇ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਹੈ।
Education Loan Information:
Calculate Education Loan EMI
ਹੋਰ ਪੜ੍ਹੋ