School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!

Must read


Kashmir School Holidays : ਸਰਦੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਠੰਢ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਕਸ਼ਮੀਰ ਡਿਵੀਜ਼ਨ ਵਿੱਚ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਸ਼ਮੀਰ ਸਕੂਲ ਸਿੱਖਿਆ ਡਾਇਰੈਕਟੋਰੇਟ (DSEK) ਵੱਲੋਂ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਲਈ ਛੁੱਟੀਆਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰੀ-ਪ੍ਰਾਇਮਰੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 30 ਨਵੰਬਰ 2026 ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਜਮਾਤਾਂ ਦੇ ਸਕੂਲ ਹੁਣ ਸਿੱਧੇ 26 ਫਰਵਰੀ 2027 ਨੂੰ ਖੁੱਲ੍ਹਣਗੇ। ਇਸੇ ਤਰ੍ਹਾਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 14 ਦਸੰਬਰ 2026 ਤੋਂ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਇਨ੍ਹਾਂ ਵਿਦਿਆਰਥੀਆਂ ਲਈ ਸਕੂਲ 22 ਫਰਵਰੀ 2027 ਨੂੰ ਮੁੜ ਖੋਲ੍ਹੇ ਜਾਣਗੇ।

ਅਧਿਆਪਕਾਂ ਲਈ ਵੀ ਜਾਰੀ ਹੋਏ ਨਿਰਦੇਸ਼

ਕਸ਼ਮੀਰ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ 27 ਨਵੰਬਰ 2026 ਨੂੰ ਜਾਰੀ ਹੁਕਮ ਨੰਬਰ 476-DSEK/2026 ਤਹਿਤ ਇਹ ਫੈਸਲਾ ਲਿਆ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਛੁੱਟੀਆਂ ਦੌਰਾਨ ਅਧਿਆਪਨ ਸਟਾਫ਼ ਨੂੰ ਅਕਾਦਮਿਕ ਕੰਮਾਂ ਲਈ ਉਪਲਬਧ ਰਹਿਣਾ ਪਵੇਗਾ। ਇਸ ਤੋਂ ਇਲਾਵਾ ਸਕੂਲ ਮੁੜ ਖੁੱਲ੍ਹਣ ਤੋਂ ਪਹਿਲਾਂ ਸਾਰੇ ਅਧਿਆਪਕਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਹਾਜ਼ਰੀ ਲਗਵਾਉਣੀ ਹੋਵੇਗੀ। ਇਸ ਐਲਾਨ ਨਾਲ ਕਸ਼ਮੀਰ ਡਿਵੀਜ਼ਨ ਦੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਮੌਸਮ ਵਿੱਚ ਲੰਬੀਆਂ ਛੁੱਟੀਆਂ ਮਿਲਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI



News Source link

- Advertisement -

More articles

- Advertisement -

Latest article