Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ

Must read


Satinder Sartaaj-Sidhu Moose Wala Video: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ (Satinder Sartaaj) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਰਾਹੀਂ ਮਰਹੂਮ ਗਾਇਕ ਮੂਸੇਵਾਲਾ ਦੀਆਂ ਯਾਦਾਂ ਤਾਜ਼ਾ ਹੋਈਆਂ ਹਨ। ਖਾਸ ਗੱਲ ਇਹ ਹੈ ਕਿ ਸਰਤਾਜ ਵੱਲੋਂ ਮੂਸੇਵਾਲਾ ਦੀ ਰੱਜ ਕੇ ਤਾਰੀਫ ਵੀ ਕੀਤੀ ਜਾ ਰਹੀ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਬਰਸਾ ਰਹੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਖਾਸ ਹੈ ਤੁਸੀ ਵੀ ਵੇਖੋ…

ਦਰਅਸਲ, ਇਸ ਵੀਡੀਓ ਵਿੱਚ ਸਤਿੰਦਰ ਸਰਤਾਜ ਸਿੱਧੂ ਮੂਸੇਵਾਲਾ ਦੇ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਇਹ ਵੀਡੀਓ ਕਿਸੇ ਇੰਟਰਵਿਊ ਦਾ ਹੈ, ਜਿਸ ਵਿੱਚ ਉਹ ਸਿੱਧੂ ਮੂਸੇਵਾਲਾ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸਰਤਾਜ ਨੇ ਕਿਹਾ ਕਿ ਮੈਂ ਪਟਿਆਲੇ ਕਿਸੇ ਦੇ ਨਿੱਜੀ ਪ੍ਰੋਗਰਾਮ ‘ਚ ਪਰਫਾਰਮ ਕਰ ਰਿਹਾ ਸੀ ਅਤੇ ਉਸੇ ਵੇਲੇ ਸਿੱਧੂ ਮੂਸੇਵਾਲਾ ਮੇਰੇ ਕਰੀਬ ਆਇਆ ਅਤੇ ਮੇਰੇ ਪੈਰਾਂ ਨੂੰ ਛੂਹ ਕੇ ਆਸ਼ੀਰਵਾਦ ਲੈਣ ਲੱਗਿਆ। ਜਦੋਂ ਮੈਂ ਸਿੱਧੂ ਮੂਸੇਵਾਲਾ ਨੁੰ ਗਾਉਣ ਦੇ ਲਈ ਕਿਹਾ ਤਾਂ ਉਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਤੁਸੀਂ ਗਾਓ ਇਹ ਸਟੇਜ ਤੁਹਾਡੀ ਹੈ’। ਸਤਿੰਦਰ ਸਰਤਾਜ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਜ਼ ਵੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਦਿਖਾਈ ਦੇ ਰਹੇ ਹਨ। 


 

ਸਤਿੰਦਰ ਸਰਤਾਜ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਹ ਆਪਣੀਆਂ ਫਿਲਮਾਂ ਦੇ ਨਾਲ-ਨਾਲ ਗੀਤਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੀਆਂ ਫਿਲਮਾਂ ਅਤੇ ਸੁਰੀਲੀ ਆਵਾਜ਼ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ।  ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਜ਼ਿਆਦਾਤਰ ਗੀਤ ਪਰਿਵਾਰ ਤੇ ਸੱਭਿਆਚਾਰਕ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਦੀ ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਚੰਗੀ ਫੈਨ ਫਾਲੋਵਿੰਗ ਹੈ। ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਵੀ ਐਕਟਿਵ ਨਜ਼ਰ ਆਉਂਦੇ ਹਨ। 





News Source link

- Advertisement -

More articles

- Advertisement -

Latest article