Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਦਾਅਵਾ, ਬੋਲੇ- 'ਖਤਰੇ 'ਚ ਪਰਿਵਾਰ ਦੀ ਸੁਰੱਖਿਆ…'; ਜਾਣੋ ਕਿਉਂ ਜਤਾਈ ਚਿੰਤਾ…?

0
63


Sidhu Moose wala Father Balkaur Singh: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੰਡਸਟਰੀ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ, ਉਨ੍ਹਾਂ ਦੇ ਪਿਤਾ, ਬਲਕੌਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਰਿਵਾਰ ‘ਤੇ ਦਬਾਅ ਵਧ ਰਿਹਾ ਹੈ, ਜਿਸ ਕਾਰਨ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਮੂਸਾ ਪਿੰਡ ਵਿੱਚ ਆਪਣੇ ਘਰ ਵਿੱਚ ਮੀਡੀਆ ਨਾਲ ਗੱਲ ਕਰਦੇ ਹੋਏ, ਬਲਕੌਰ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਜਾਇਦਾਦ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਣੋ ਕੀ ਬੋਲੇ ਬਲਕੌਣ ਸਿੰਘ…

ਗੱਲਬਾਤ ਦੌਰਾਨ ਬਲਕੌਰ ਸਿੰਘ ਨੇ ਅੱਗੇ ਕਿਹਾ, “ਜਿਸ ਤਰ੍ਹਾਂ ਦਾ ਦਬਾਅ ਅਤੇ ਬੇਇਨਸਾਫ਼ੀ ਦਾ ਅਸੀਂ ਇਸ ਸਮੇਂ ਸਾਹਮਣਾ ਕਰ ਰਹੇ ਹਾਂ, ਉਸ ਤਰ੍ਹਾਂ ਪਹਿਲਾਂ ਕਦੇ ਨਹੀਂ ਹੋਇਆ। ਸਾਡੀ ਜਾਇਦਾਦ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਡਾ ਮੰਨਣਾ ਹੈ ਕਿ ਇਹ ਸਭ ਸਰਕਾਰ ਦੇ ਇਸ਼ਾਰੇ ‘ਤੇ ਹੋ ਰਿਹਾ ਹੈ।” ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਸਥਿਤੀ ਇਸੇ ਤਰ੍ਹਾਂ ਜਾਰੀ ਰਹੀ, ਤਾਂ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਆਪਣੇ ਪੁੱਤਰ (ਸਿੱਧੂ ਮੂਸੇਵਾਲਾ) ਦੇ ਪ੍ਰਸ਼ੰਸਕਾਂ ਨੂੰ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਨੀ ਪਵੇਗੀ। ਉਨ੍ਹਾਂ ਕਿਹਾ, “ਮੇਰੇ ਪਰਿਵਾਰ ਦੀ ਸੁਰੱਖਿਆ ਖ਼ਤਰੇ ਵਿੱਚ ਹੈ।”

ਬਲਕੌਰ ਸਿੰਘ ਨੇ ਕੀਤਾ ਹੈਰਾਨੀਜਨਕ ਦਾਅਵਾ

ਹੈਰਾਨੀ ਦੀ ਗੱਲ ਇਹ ਹੈ ਕਿ ਬਲਕੌਰ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਗੈਂਗਸਟਰ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਅੱਤਵਾਦੀ ਗੋਲਡੀ ਬਰਾੜ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਉਹ ਕਿਸੇ ਦੀ ਜਾਨ ਲੈਣ ਦਾ ਸਮਰਥਨ ਨਹੀਂ ਕਰਦੇ। ਅਜਿਹੇ ਕਤਲ ਬੇਕਾਰ ਹਨ। ਕੀ ਕਿਸੇ ਨੂੰ ਮਾਰਨ ਨਾਲ ਉਨ੍ਹਾਂ ਦਾ ਪੁੱਤਰ ਵਾਪਸ ਆ ਜਾਵੇਗਾ?” ਉਨ੍ਹਾਂ ਸਾਰੇ ਗੈਂਗਸਟਰਾਂ ਨੂੰ ਅਪੀਲ ਕੀਤੀ ਕਿ ਉਹ ਮਾਵਾਂ ਦੇ ਪੁੱਤ ਮਾਰਨੇ ਬੰਦ ਕਰਨ। ਕਿਉਂਕਿ ਇਕ ਕਤਲ ਨਾਲ ਪੂਰਾ ਪਰਿਵਾਰ ਤਬਾਹ ਹੋ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link