Singer Accident: ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਇੰਝ ਵਾਪਰਿਆ ਹਾਦਸਾ…

Must read


Singer Accident: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਇੰਡਸਟਰੀ ਵਿੱਚ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਕ੍ਰਿਸ ਸਟੈਪਲਟਨ, ਕੇਨੀ ਚੈਸਨੀ ਅਤੇ ਜਾਰਜ ਸਟ੍ਰੇਟ ਵਰਗੇ ਦਿੱਗਜ ਸਿਤਾਰਿਆਂ ਲਈ ਸੁਪਰਹਿੱਟ ਗੀਤ ਲਿਖਣ ਵਾਲੇ ਮਸ਼ਹੂਰ ਗਾਇਕ ਅਤੇ ਗੀਤਕਾਰ ਰੌਨੀ ਬੋਮੈਨ ਦਾ ਦੇਹਾਂਤ ਹੋ ਗਿਆ ਹੈ। ਐਤਵਾਰ ਨੂੰ 64 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦੇਹਾਂਤ ਹੋਇਆ।

ਗਾਇਕ ਮੋਟਰਸਾਈਕਲ ਹਾਦਸੇ ਦਾ ਹੋਇਆ ਸ਼ਿਕਾਰ 

ਰਿਪੋਰਟਾਂ ਮੁਤਾਬਕ, ਸ਼ਨੀਵਾਰ ਨੂੰ ਟੈਨਸੀ ਦੇ ਐਸ਼ਲੈਂਡ ਸਿਟੀ ਵਿੱਚ ਰੌਨੀ ਬੋਮੈਨ ਇੱਕ ਭਿਆਨਕ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਹਾਦਸੇ ਵਿੱਚ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਹਸਪਤਾਲ ਵਿੱਚ ਇਲਾਜ ਦੌਰਾਨ, ਅਗਲੇ ਦਿਨ ਦੁਪਹਿਰ ਵੇਲੇ ਉਨ੍ਹਾਂ ਨੇ ਆਖਰੀ ਸਾਹ ਲਿਆ।

 

ਪਰਿਵਾਰ ਅਤੇ ਪ੍ਰਸ਼ੰਸਕਾਂ ਵਿੱਚ ਸੋਗ

ਬੋਮੈਨ ਦੇ ਪਰਿਵਾਰ ਨੇ ਇੱਕ ਭਾਵੁਕ ਬਿਆਨ ਜਾਰੀ ਕਰਦਿਆਂ ਕਿਹਾ, “ਰੌਨੀ ਨੂੰ ਸੰਗੀਤ ਜਗਤ ਵਿੱਚ ਬਹੁਤ ਪਿਆਰ ਮਿਲਿਆ ਅਤੇ ਉਹ ਵੀ ਸਭ ਨੂੰ ਬਹੁਤ ਚਾਹੁੰਦੇ ਸਨ। ਅਸੀਂ ਇਸ ਮੁਸ਼ਕਲ ਘੜੀ ਵਿੱਚ ਤੁਹਾਡੀਆਂ ਦੁਆਵਾਂ ਦੀ ਮੰਗ ਕਰਦੇ ਹਾਂ ਅਤੇ ਬੇਨਤੀ ਕਰਦੇ ਹਾਂ ਕਿ ਸਾਡੀ ਨਿੱਜਤਾ ਦਾ ਸਤਿਕਾਰ ਕੀਤਾ ਜਾਵੇ।”

ਰੌਨੀ ਨੇ ਮਹਿਜ਼ 3 ਸਾਲ ਦੀ ਉਮਰ ਵਿੱਚ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਹ ਮਸ਼ਹੂਰ ਬਲੂਗ੍ਰਾਸ ਬੈਂਡ ‘The Lonesome River Band’ ਦਾ ਅਹਿਮ ਹਿੱਸਾ ਰਹੇ। 1991 ਵਿੱਚ ਉਨ੍ਹਾਂ ਦੀ ਐਲਬਮ ‘Carrying The Tradition’ ਨੂੰ ‘ਐਲਬਮ ਆਫ ਦਿ ਈਅਰ’ ਚੁਣਿਆ ਗਿਆ ਸੀ। ਉਨ੍ਹਾਂ ਨੇ 5 ਸੋਲੋ ਐਲਬਮਾਂ ਵੀ ਰਿਲੀਜ਼ ਕੀਤੀਆਂ, ਜਿਨ੍ਹਾਂ ਵਿੱਚੋਂ ‘Cold Virginia Night’ ਰਾਹੀਂ ਕਾਫੀ ਵਾਹੋ-ਵਾਹੀ ਖੱਟੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ





News Source link

- Advertisement -

More articles

- Advertisement -

Latest article