Singer Health: ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦੁਨੀਆ ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਵਾਲੀ ਮਸ਼ਹੂਰ ਅਤੇ ਦਿੱਗਜ ਗਾਇਕਾ ਆਸ਼ਾ ਭੋਸਲੇ ਇਸ ਸਮੇਂ ਹਸਪਤਾਲ ਵਿੱਚ ਭਰਤੀ ਹੈ। 11 ਅਪ੍ਰੈਲ 2026 ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਕੀ ਦਿਲ ਦਾ ਦੌਰਾ ਪਿਆ?
ਦੱਸ ਦੇਈਏ ਕਿ ਪਹਿਲਾਂ ਸੋਸ਼ਲ ਮੀਡੀਆ ਅਤੇ ਮੀਡੀਆ ਰਿਪੋਰਟਾਂ ਵਿੱਚ ਇਹ ਖ਼ਬਰ ਤੇਜ਼ੀ ਨਾਲ ਫੈਲੀ ਸੀ ਕਿ ਗਾਇਕਾ ਨੂੰ ਦਿਲ ਦਾ ਦੌਰਾ ਪਿਆ ਹੈ। ਹਾਲਾਂਕਿ, ਹੁਣ ਉਨ੍ਹਾਂ ਦੇ ਪਰਿਵਾਰ ਵੱਲੋਂ ਇਨ੍ਹਾਂ ਖ਼ਬਰਾਂ ਨੂੰ ਅਫ਼ਵਾਹਾਂ ਕਰਾਰ ਦਿੱਤਾ ਗਿਆ ਹੈ। ਆਸ਼ਾ ਭੋਸਲੇ ਦੀ ਪੋਤੀ ਜ਼ਨਾਈ ਭੋਸਲੇ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਕਮਜ਼ੋਰੀ ਅਤੇ ਸੀਨੇ ਵਿੱਚ ਇਨਫੈਕਸ਼ਨ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਨਾ ਕਿ ਦਿਲ ਦਾ ਦੌਰਾ ਪੈਣ ਕਾਰਨ ਕਾਰਨ।
ਗਾਇਕਾ ਦੀ ਸਿਹਤ ਵਿਗੜਨ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਬੇਹੱਦ ਚਿੰਤਤ ਹਨ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਕਰ ਰਹੇ ਹਨ। ਹਸਪਤਾਲ ਦੇ ਬਾਹਰ ਭਾਰੀ ਗਿਣਤੀ ਵਿੱਚ ਮੀਡੀਆ ਅਤੇ ਪੈਪਰਾਜ਼ੀ ਵੀ ਇਕੱਠੇ ਹੋ ਗਏ ਹਨ।
ਕਰੀਅਰ ਦੀ ਸ਼ੁਰੂਆਤ
ਆਸ਼ਾ ਭੋਸਲੇ ਸੰਗੀਤ ਜਗਤ ਵਿੱਚ ਪਿਛਲੇ 70 ਸਾਲਾਂ ਤੋਂ ਵੱਧ ਸਮੇਂ ਤੋਂ ਸਰਗਰਮ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1948 ਵਿੱਚ ਫ਼ਿਲਮ ‘ਚੁਨਰੀਆ’ ਦੇ ਗੀਤ “ਸਾਵਣ ਆਇਆ ਹੈ” ਨਾਲ ਕੀਤੀ ਸੀ। ਉਨ੍ਹਾਂ ਨੇ ਹੁਣ ਤੱਕ ਆਪਣੇ ਕਰੀਅਰ ਵਿੱਚ ਲਗਭਗ 16,000 ਗੀਤ ਗਾਏ ਹਨ। ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਸਿਰਫ਼ ਹਿੰਦੀ ਹੀ ਨਹੀਂ, ਸਗੋਂ ਪੰਜਾਬੀ, ਮਰਾਠੀ, ਬੰਗਾਲੀ, ਗੁਜਰਾਤੀ, ਤਮਿਲ ਅਤੇ ਅੰਗਰੇਜ਼ੀ ਸਮੇਤ ਕਈ ਹੋਰ ਦੇਸੀ-ਵਿਦੇਸ਼ੀ ਭਾਸ਼ਾਵਾਂ ਵਿੱਚ ਵੀ ਆਪਣੀ ਗਾਇਕੀ ਦਾ ਲੋਹਾ ਮਨਵਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ