T20 World Cup 2026: ਟੀ-20 ਵਿਸ਼ਵ ਕੱਪ 2026 ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਟੀਮ ਦੇ ਆਲਰਾਊਂਡਰ ਰਿੰਕੂ ਸਿੰਘ ਨੂੰ ਅਚਾਨਕ ਪਰਿਵਾਰਕ ਐਮਰਜੈਂਸੀ ਕਾਰਨ ਭਾਰਤੀ ਕੈਂਪ ਛੱਡ ਕੇ ਘਰ ਵਾਪਸ ਪਰਤਣਾ ਪਿਆ ਹੈ। ਰਿੰਕੂ ਸਿੰਘ ਚੇਨਈ ਤੋਂ ਆਪਣੇ ਘਰ ਰਵਾਨਾ ਹੋ ਗਏ ਹਨ।
ਰਿੰਕੂ ਸਿੰਘ ਦੇ ਪਿਤਾ ਦੀ ਅਚਾਨਕ ਸਿਹਤ ਵਿਗੜੀ
ਜਾਣਕਾਰੀ ਅਨੁਸਾਰ ਰਿੰਕੂ ਸਿੰਘ ਦੇ ਪਿਤਾ ਦੀ ਸਿਹਤ ਅਚਾਨਕ ਬਹੁਤ ਵਿਗੜ ਗਈ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਰਿਪੋਰਟਾਂ ਅਨੁਸਾਰ ਉਹ ਵੈਂਟੀਲੇਟਰ ‘ਤੇ ਹਨ। ਇਸ ਖ਼ਬਰ ਨੇ ਰਿੰਕੂ ਸਿੰਘ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਜਿਸ ਤੋਂ ਬਾਅਦ ਉਹ ਮੰਗਲਵਾਰ ਸਵੇਰੇ ਹੀ ਆਪਣੇ ਪਿਤਾ ਦਾ ਹਾਲ ਜਾਣਨ ਲਈ ਰਵਾਨਾ ਹੋ ਗਏ।
ਅਹਿਮਦਾਬਾਦ ਵਿੱਚ ਦੱਖਣੀ ਅਫ਼ਰੀਕਾ ਹੱਥੋਂ ਸੁਪਰ-8 ਦਾ ਪਹਿਲਾ ਮੈਚ ਹਾਰਨ ਤੋਂ ਬਾਅਦ ਟੀਮ ਇੰਡੀਆ ਆਪਣੇ ਅਗਲੇ ਮੁਕਾਬਲੇ ਲਈ ਚੇਨਈ ਪਹੁੰਚੀ ਸੀ। ਰਿੰਕੂ ਸਿੰਘ ਮੰਗਲਵਾਰ ਨੂੰ ਟੀਮ ਦੇ ਅਭਿਆਸ ਸੈਸ਼ਨ ਵਿੱਚ ਵੀ ਨਜ਼ਰ ਨਹੀਂ ਆਏ। ਸੂਤਰਾਂ ਅਨੁਸਾਰ, 26 ਫਰਵਰੀ ਨੂੰ ਜ਼ਿੰਬਾਬਵੇ ਖ਼ਿਲਾਫ਼ ਹੋਣ ਵਾਲੇ ਅਗਲੇ ਮੈਚ ਵਿੱਚ ਉਨ੍ਹਾਂ ਦਾ ਖੇਡਣਾ ਮੁਸ਼ਕਲ ਲੱਗ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਵਿਸ਼ਵ ਕੱਪ ਵਿੱਚ ਰਿੰਕੂ ਸਿੰਘ ਦਾ ਬੱਲੇ ਨਾਲ ਪ੍ਰਦਰਸ਼ਨ ਹੁਣ ਤੱਕ ਉਮੀਦ ਅਨੁਸਾਰ ਨਹੀਂ ਰਿਹਾ ਹੈ। ਉਨ੍ਹਾਂ ਨੇ 5 ਮੈਚਾਂ ਦੀਆਂ 5 ਪਾਰੀਆਂ ਵਿੱਚ ਸਿਰਫ਼ 24 ਦੌੜਾਂ ਬਣਾਈਆਂ ਹਨ, ਜਿਸ ਵਿੱਚ ਉਨ੍ਹਾਂ ਦਾ ਸਭ ਤੋਂ ਵੱਧ ਸਕੋਰ ਨਾਬਾਦ 11 ਦੌੜਾਂ ਰਿਹਾ ਹੈ। ਹਾਲਾਂਕਿ ਫੀਲਡਿੰਗ ਵਿੱਚ ਉਨ੍ਹਾਂ ਨੇ ਆਪਣੀ ਛਾਪ ਛੱਡੀ ਹੈ। ਗੇਂਦਬਾਜ਼ੀ ਵਿੱਚ ਉਨ੍ਹਾਂ ਨੇ ਹੁਣ ਤੱਕ ਸਿਰਫ਼ ਇੱਕ ਓਵਰ ਪਾਇਆ ਹੈ ਜਿਸ ਵਿੱਚ 9 ਦੌੜਾਂ ਦਿੱਤੀਆਂ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ