T20 World Cup 2026: ਟੀ-20 ਵਿਸ਼ਵ ਕੱਪ 2026 ਤੋਂ ਪਹਿਲਾ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਹੋਇਆ ਸਸਪੈਂਡ; ਹੈਰਾਨ ਕਰ ਦਏਗੀ ਵਜ੍ਹਾ…

Must read


T20 World Cup 2026: ਕ੍ਰਿਕਟ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਖਿਡਾਰੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਵੀ ਹਲਚਲ ਮੱਚ ਗਈ ਹੈ। ਦੱਸ ਦਈਏ ਕਿ ਆਈਸੀਸੀ (ICC) ਨੇ ਟੀ-20 ਵਿਸ਼ਵ ਕੱਪ 2026 ਦੀ ਸ਼ੁਰੂਆਤ ਤੋਂ ਠੀਕ ਪਹਿਲਾਂ ਅਮਰੀਕਾ ਦੇ ਸਟਾਰ ਬੱਲੇਬਾਜ਼ ਆਰੋਨ ਜੋਨਸ ਨੂੰ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਕ੍ਰਿਕਟ ਵੈਸਟਇੰਡੀਜ਼ ਅਤੇ ਆਈਸੀਸੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, 31 ਸਾਲਾ ਜੋਨਸ ‘ਤੇ ਭ੍ਰਿਸ਼ਟਾਚਾਰ ਵਿਰੋਧੀ ਨਿਯਮਾਂ ਦੀਆਂ ਪੰਜ ਉਲੰਘਣਾਵਾਂ ਦੇ ਗੰਭੀਰ ਦੋਸ਼ ਲਗਾਏ ਗਏ ਹਨ। 

ਲੱਗੇ ਗੰਭੀਰ ਦੋਸ਼

ਇਹ ਮਾਮਲਾ ਸਾਲ 2023-24 ਦੌਰਾਨ ਬਾਰਬਾਡੋਸ ਵਿੱਚ ਹੋਏ ‘ਬਿਮ 10’ (Bim 10) ਟੂਰਨਾਮੈਂਟ ਵਿੱਚ ਮੈਚਾਂ ਦੇ ਕੁਝ ਪਹਿਲੂਆਂ ਨੂੰ ਫਿਕਸ ਕਰਨ ਜਾਂ ਅਜਿਹੀ ਕੋਸ਼ਿਸ਼ ਕਰਨ ਨਾਲ ਸਬੰਧਤ ਹੈ। ਜੋਨਸ ‘ਤੇ ਜਾਂਚ ਵਿੱਚ ਸਹਿਯੋਗ ਨਾ ਦੇਣ ਦਾ ਵੀ ਦੋਸ਼ ਹੈ ਅਤੇ ਉਨ੍ਹਾਂ ਨੂੰ 28 ਜਨਵਰੀ 2026 ਤੋਂ 14 ਦਿਨਾਂ ਦੇ ਅੰਦਰ ਇਨ੍ਹਾਂ ਦੋਸ਼ਾਂ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ।

ਅਮਰੀਕੀ ਟੀਮ ਲਈ ਇਹ ਮੁਅੱਤਲੀ ਇੱਕ ਵੱਡੀ ਚੁਣੌਤੀ ਹੈ ਕਿਉਂਕਿ ਉਨ੍ਹਾਂ ਨੇ ਟੀ-20 ਵਿਸ਼ਵ ਕੱਪ ਵਿੱਚ ਆਪਣੇ ਅਭਿਆਨ ਦੀ ਸ਼ੁਰੂਆਤ 7 ਫਰਵਰੀ ਨੂੰ ਭਾਰਤ ਵਿਰੁੱਧ ਕਰਨੀ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ਸਾਹਮਣਾ 10 ਫਰਵਰੀ ਨੂੰ ਪਾਕਿਸਤਾਨ ਨਾਲ ਹੋਵੇਗਾ। ਆਰੋਨ ਜੋਨਸ ਅਮਰੀਕਾ ਦੇ ਇੱਕ ਅਹਿਮ ਖਿਡਾਰੀ ਰਹੇ ਹਨ, ਜਿਨ੍ਹਾਂ ਨੇ ਹੁਣ ਤੱਕ 52 ਵਨਡੇ ਮੈਚਾਂ ਵਿੱਚ 1664 ਦੌੜਾਂ ਅਤੇ 48 ਟੀ-20 ਮੈਚਾਂ ਵਿੱਚ 770 ਦੌੜਾਂ ਬਣਾਈਆਂ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਅਮਰੀਕੀ ਬੱਲੇਬਾਜ਼ੀ ਕ੍ਰਮ ਨੂੰ ਕਮਜ਼ੋਰ ਕਰ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article