Tamil Nadu CM Oath Ceremony : ਤਮਿਲਨਾਡੂ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। VCK ਅਤੇ IUML ਦੇ ਸਮਰਥਨ ਤੋਂ ਬਾਅਦ TVK ਮੁਖੀ ਵਿਜੇ ਥਲਾਪਤੀ (Thalapathy Vijay ) ਨੇ ਸ਼ਨੀਵਾਰ ਸਵੇਰੇ ਚੇਨਈ ਦੇ ਨੇਹਰੂ ਸਟੇਡੀਅਮ ਵਿੱਚ ਮੁੱਖ ਮੰਤਰੀ (Tamil Nadu CM ) ਅਹੁਦੇ ਦੀ ਸਹੁੰ ਚੁੱਕੀ । ਉਨ੍ਹਾਂ ਦੇ ਨਾਲ ਪਾਰਟੀ ਦੇ 9 ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ, ਜਦਕਿ ਸਮਾਰੋਹ ਵਿੱਚ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਏ।
ਸਮਾਗਮ ਵਿਚ ਉਨ੍ਹਾਂ ਦੇ ਫੈਨਜ਼ ਵੱਡੀ ਗਿਣਤੀ ਵਿਚ ਇਕੱਠੇ ਹੋਏ ਹਨ। ਤ੍ਰਿਸ਼ਾ ਕ੍ਰਿਸ਼ਨਨ ਵੀ ਸਮਾਗਮ ਵਿਚ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵਿਜੇ ਦਾ ਸਹੁੰ ਚੁੱਕ ਪ੍ਰੋਗਰਾਮ ਦੁਪਹਿਰ 3:45 ਵਜੇ ਤੈਅ ਕੀਤਾ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਦੇ ਜੋਤਸ਼ੀ ਦੀ ਸਲਾਹ ‘ਤੇ ਸਮਾਂ ਬਦਲ ਕੇ ਸਵੇਰੇ 10 ਵਜੇ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ 9 ਮਈ ਨੂੰ ਵਿਜੇ ਥਲਾਪਤੀ ਨੇ ਤਮਿਲਨਾਡੂ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ TVK ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੀ ਜਾਣਕਾਰੀ ਦਿੱਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਬਾਅਦ ਰਾਜਪਾਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਿਯੁਕਤ ਕਰਦੇ ਹੋਏ ਸਰਕਾਰ ਬਣਾਉਣ ਦਾ ਸੱਦਾ ਦਿੱਤਾ।
ਰਾਜਪਾਲ ਨੇ ਵਿਜੇ ਨੂੰ 13 ਮਈ 2026 ਤੱਕ ਜਾਂ ਉਸ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਵਿਸ਼ਵਾਸ ਮਤ ਹਾਸਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਦੌਰਾਨ ਵਿਜੇ ਦੇ ਮੁੱਖ ਮੰਤਰੀ ਬਣਨ ‘ਤੇ ਉਨ੍ਹਾਂ ਦੇ ਪਿਤਾ ਅਤੇ ਫਿਲਮ ਨਿਰਦੇਸ਼ਕ ਐਸ. ਏ. ਚੰਦਰਸ਼ੇਖਰ ਨੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਮੀਡੀਆ ਨੂੰ ਕਿਹਾ, “ਮੈਂ ਬਹੁਤ ਖੁਸ਼ ਹਾਂ। ਮੈਂ ਜੋ ਕੁਝ ਵੀ ਕਰ ਰਿਹਾ ਹਾਂ, ਸਿਰਫ਼ ਆਪਣੇ ਬੇਟੇ ਲਈ ਕਰ ਰਿਹਾ ਹਾਂ। ਆਖ਼ਰਕਾਰ ਵਿਜੇ ਰਾਹੀਂ ਤਮਿਲ ਲੋਕਾਂ ਨੂੰ ਸਫਲਤਾ ਮਿਲੀ ਹੈ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ