Tamil Nadu Firecracker Blast : ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ, ਹੁਣ ਤੱਕ 18 ਮੌਤਾਂ

Must read


Tamil Nadu Firecracker Blast : ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਹੁਣ ਤੱਕ 18 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ ਹਨ, ਜਦੋਂ ਕਿ ਕਈ ਹੋਰ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਹੈ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਇਸ ਹਾਦਸੇ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਧਮਾਕਾ ਇੰਨਾ ਭਿਆਨਕ ਸੀ ਕਿ ਇਸ ਨਾਲ ਨੇੜਲੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਐਤਵਾਰ ਨੂੰ ਬੰਦ ਰਹਿੰਦੀ ਹੈ, ਫਿਰ ਵੀ ਕੰਮ ਹੋ ਰਿਹਾ ਸੀ। ਅੱਗ ਬੁਝਾਊ ਵਿਭਾਗ, ਪੁਲਿਸ ਅਤੇ ਬਚਾਅ ਟੀਮਾਂ ਮਲਬਾ ਹਟਾਉਣ ਅਤੇ ਫਸੇ ਲੋਕਾਂ ਨੂੰ ਬਚਾਉਣ ਲਈ ਜੁਟ ਗਈਆਂ ਹਨ। 

ਧਮਾਕੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੁਰੂਆਤੀ ਸ਼ੱਕ ਇਹ ਦੱਸਦਾ ਹੈ ਕਿ ਇਹ ਹਾਦਸਾ ਪਟਾਕੇ ਬਣਾਉਣ ਦੌਰਾਨ ਸੁਰੱਖਿਆ ਮਾਪਦੰਡਾਂ ਵਿੱਚ ਲਾਪਰਵਾਹੀ ਕਾਰਨ ਹੋਇਆ ਹੋ ਸਕਦਾ ਹੈ। ਅਧਿਕਾਰੀਆਂ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਕਿਹਾ, “ਵਿਰੁਧੁਨਗਰ ਜ਼ਿਲ੍ਹੇ ਦੇ ਕੱਟਣਪੱਟੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਦੀ ਦੁਖਦਾਈ ਖ਼ਬਰ ਹੈ। ਮੇਰੀ ਡੂੰਘੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ ,ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

 PM ਮੋਦੀ ਨੇ ਘਟਨਾ ਤੋਂ ਬਾਅਦ ਜਤਾਇਆ ਦੁੱਖ  

ਉਨ੍ਹਾਂ ਨੇ ਇਸ ਦੁਖਦਾਈ ਹਾਦਸੇ ਬਾਰੇ ਕਿਹਾ, “ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਹੋਇਆ ਹਾਦਸਾ ਬਹੁਤ ਦੁਖਦਾਈ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਰਾਸ਼ਟਰਪਤੀ ਨੇ ਘਟਨਾ ਤੋਂ ਬਾਅਦ ਜਤਾਇਆ ਦੁੱਖ  

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ, “ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਦੁਖਦਾਈ ਹਾਦਸੇ ਵਿੱਚ ਜਾਨਾਂ ਜਾਣ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।”

ਹੋਰ ਪੜ੍ਹੋ



News Source link

- Advertisement -

More articles

- Advertisement -

Latest article