Punjabi actress Tania father Health: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਇਸ ਸਮੇਂ ਬੁਰੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਨ ਕਸਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਦਰਅਸਲ, ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਂਦੇ ਸਮੇਂ, ਦੋ ਅਣਪਛਾਤੇ ਬਾਈਕ ਸਵਾਰਾਂ ਵਿੱਚੋਂ ਇੱਕ ਨੇ ਅਚਾਨਕ ਤਾਨੀਆ ਦੇ ਪਿਤਾ ਉੱਪਰ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਪੰਜਾਬੀ ਅਦਾਕਾਰਾ ਦੇ ਪਿਤਾ ਅਤੇ ਸੀਨੀਅਰ ਡਾਕਟਰ ਅਨਿਲ ਜੀਤ ਕੰਬੋਜ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਫਿਲਹਾਲ ਡਾਕਟਰਾਂ ਨੇ ਤਿੰਨ ਘੰਟੇ ਦੀ ਸਰਜਰੀ ਤੋਂ ਬਾਅਦ ਦੋ ਗੋਲੀਆਂ ਕੱਢੀਆਂ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ
ਇਸ ਵਿਚਾਲੇ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ‘ਤੇ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਤਵਾਰ ਸਵੇਰੇ ਹਸਪਤਾਲ ਪਹੁੰਚੇ। ਉਨ੍ਹਾਂ ਨੇ ਉੱਥੇ ਡਾ. ਕੰਬੋਜ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸਦੇ ਨਾਲ ਹੀ ਉਨ੍ਹਾਂ ਹਸਪਤਾਲ ਦੇ ਡਾਕਟਰ ਤੋਂ ਜ਼ਖਮੀ ਡਾ. ਅਨਿਲਜੀਤ ਕੰਬੋਜ ਦੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਇਸ ਮੌਕੇ ‘ਤੇ ਡੀ.ਸੀ. ਮੋਗਾ, ਏ.ਡੀ.ਸੀ. ਮੋਗਾ, ਐਸ.ਐਸ.ਪੀ. ਮੋਗਾ, ਵਿਧਾਇਕ ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰ ਸਿੰਘ ਲਾਡੀ ਵੀ ਉਨ੍ਹਾਂ ਨਾਲ ਮੌਜੂਦ ਸਨ। ਅਨਿਲਜੀਤ ਕੰਬੋਜ ਦੀ ਧੀ ਤਾਨਿਆ ਵੀ ਅੱਜ ਆਪਣੇ ਪਿਤਾ ਕੋਲ ਮੌਜੂਦ ਸੀ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੋਗਾ ਵਿੱਚ ਡਾ. ਅਨਿਲਜੀਤ ਕੰਬੋਜ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਅਤੇ ਅੱਜ ਉਹ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਮੋਗਾ ਆਏ ਹਨ। ਡਾ. ਅਨਿਲਜੀਤ ਕੰਬੋਜ ਇੱਕ ਚੰਗੇ ਡਾਕਟਰ ਹਨ ਅਤੇ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅਨਿਲਜੀਤ ਕੰਬੋਜ ਦੇ ਇਲਾਜ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗਾ। ਡੀਐਮਸੀ ਦੇ ਵਿਸ਼ੇਸ਼ ਡਾਕਟਰਾਂ ਦਾ ਬੈਂਚ ਤਿਆਰ ਕੀਤਾ ਗਿਆ ਸੀ ਤਾਂ ਜੋ ਡਾਕਟਰ ਸਾਹਿਬ ਦਾ ਬਿਹਤਰ ਇਲਾਜ ਹੋ ਸਕੇ। ਉਨ੍ਹਾਂ ਦੀ ਧੀ ਵੀ ਆਪਣੇ ਪਿਤਾ ਕੋਲ ਪਹੁੰਚੀ।
ਨੌਜਵਾਨਾਂ ਨੂੰ ਸਖ਼ਤ ਚੇਤਾਵਨੀ
ਮਰੀਜ਼ ਹੋਣ ਦਾ ਦਿਖਾਵਾ ਕਰਕੇ ਡਾਕਟਰ ਨੂੰ ਧੋਖੇ ਨਾਲ ਗੋਲੀ ਮਾਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਕੋਈ ਵੀ ਦੁਬਾਰਾ ਅਜਿਹਾ ਕੰਮ ਨਾ ਕਰੇ। ਜਿਹੜੇ ਨੌਜਵਾਨ ਅਜਿਹੇ ਕੰਮ ਕਰਦੇ ਹਨ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਆਪ ਨੂੰ ਸੁਧਾਰਨ ਨਹੀਂ ਤਾਂ ਉਹ ਜੇਲ੍ਹ ਵਿੱਚ ਹੋਣਗੇ। ਉਨ੍ਹਾਂ ਦੱਸਿਆ ਕਿ ਬਹੁਤ ਜਲਦੀ ਮੋਗਾ ਪੁਲਿਸ ਅਤੇ ਪੰਜਾਬ ਪੁਲਿਸ ਮਿਲ ਕੇ ਇਸ ਮਾਮਲੇ ਨੂੰ ਹੱਲ ਕਰਨਗੇ। ਜੇਕਰ ਕੋਈ ਪੰਜਾਬ ਦੇ ਹਸਪਤਾਲਾਂ ਵਿੱਚ ਆ ਕੇ ਹਸਪਤਾਲ ਦੇ ਸਟਾਫ਼ ਅਤੇ ਡਾਕਟਰਾਂ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਨਸ਼ੇ ਦੇ ਕਾਰੋਬਾਰ ਅਤੇ ਗੈਂਗਸਟਰਾਂ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਸੁਧਰਨ ਦਾ ਮੌਕਾ ਦਿੱਤਾ ਜਾਵੇਗਾ, ਉਨ੍ਹਾਂ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਪਰ ਜੇਕਰ ਤੁਸੀਂ ਮਾੜੇ ਕੰਮ ਕਰਦੇ ਹੋ ਤਾਂ ਮਾੜੇ ਨਤੀਜੇ ਨਿਕਲਣਗੇ ਅਤੇ ਤੁਹਾਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ