Tarn Taran News : ਤਰਨਤਾਰਨ ਪੁਲਿਸ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਸੁੱਟੀ ਗਈ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੇਰ ਰਾਤ ਵਲਟੋਹਾ ਥਾਣੇ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਲਖਣਾ ਦੇ ਬਹਿਕਾਂ ਨੇੜੇ ਜਸਵਿੰਦਰ ਸਿੰਘ ਪੁੱਤਰ ਬਾਲੀ ਸਿੰਘ ਦੇ ਖੇਤ ਵਿੱਚ ਡਰੋਨ ਰਾਹੀਂ ਕੁਝ ਪੈਕੇਟ ਸੁੱਟੇ ਗਏ ਹਨ। ਸੂਚਨਾ ਮਿਲਦੇ ਹੀ ਵਲਟੋਹਾ ਥਾਣੇ ਦੇ ਹੈੱਡ ਸਬ-ਇੰਸਪੈਕਟਰ ਵਿਪਿਨ ਕੁਮਾਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ।
ਉਨ੍ਹਾਂ ਨੇ ਬਾਰਡਰ ਸਿਕਿਉਰਟੀ ਫੋਰਸ (BSF) ਦੇ ਜਵਾਨਾਂ ਨਾਲ ਮਿਲ ਕੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੈਗ ਅਤੇ ਕੁਝ ਖੁੱਲ੍ਹੇ ਪੈਕੇਟ ਮਿਲੇ। ਵਜ਼ਨ ਕਰਨ ‘ਤੇ ਇਨ੍ਹਾਂ ਵਿੱਚੋਂ ਕੁੱਲ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਹੋਈ।
ਵਲਟੋਹਾ ਥਾਣੇ ਵਿੱਚ ਕੇਸ ਦਰਜ
ਪੁਲਿਸ ਨੇ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਵਲਟੋਹਾ ਪੁਲਿਸ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਨਡੀਪੀਐਸ (NDPS) ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਰਾਜਪੁਰਾ ਮੀਂਹ ‘ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ