Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ

Must read


Tourist Bus Accident : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ‘ਤੇ ਇੱਕ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪੱਛਮੀ ਬੰਗਾਲ ਤੋਂ ਆਏ ਸੈਲਾਨੀਆਂ ਨਾਲ ਭਰੀ ਇਹ ਬੱਸ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ। ਇਸ ਦੌਰਾਨ ਮਰੋਗ ਇਲਾਕੇ ਨੇੜੇ ਬੱਸ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ।

ਹਾਦਸੇ ਵਿੱਚ ਬੱਸ ਵਿੱਚ ਸਵਾਰ 33 ਸੈਲਾਨੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, CRPF, ਸਿਵਲ QRT ਰਾਮਬਨ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਬਚਾਅ ਕਾਰਜ ਚਲਾ ਕੇ ਸਾਰੇ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਜ਼ਿਲ੍ਹਾ ਹਸਪਤਾਲ ਰਾਮਬਨ ਪਹੁੰਚਾਇਆ ਗਿਆ।

ਜ਼ਖ਼ਮੀਆਂ ਵਿੱਚੋਂ 9 ਸੈਲਾਨੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ GMC ਹਸਪਤਾਲ ਜੰਮੂ ਰੈਫਰ ਕੀਤਾ ਗਿਆ ਹੈ। ਬਾਕੀ ਜ਼ਖ਼ਮੀਆਂ ਦਾ ਰਾਮਬਨ ਦੇ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।

ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ADC ਰਾਮਬਨ ਵਰੁਣਜੀਤ ਸਿੰਘ ਚਰਕ, ਐਡੀਸ਼ਨਲ ਐਸਪੀ ਮੁਜੀਬ-ਉਰ-ਰਹਿਮਾਨ ਅਤੇ ACR ਸ਼ੌਕਤ ਹਯਾਤ ਮੱਟੂ ਸਮੇਤ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ। ਅਧਿਕਾਰੀਆਂ ਨੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਤੋਂ ਬਾਅਦ ਹਸਪਤਾਲ ਦਾ ਦੌਰਾ ਕਰਕੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਡੀਕਲ ਸੁਪਰਡੈਂਟ ਨੂੰ ਜ਼ਖ਼ਮੀਆਂ ਨੂੰ ਹਰ ਸੰਭਵ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਸਬੰਧੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article