Chandigarh Police Transfer: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਇੰਸਪੈਕਟਰਾਂ ਦੀਆਂ ਤੁਰੰਤ ਪ੍ਰਭਾਵ ਨਾਲ ਬਦਲੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਹੁਕਮ ਦਫ਼ਤਰ ਸੁਪਰਿੰਟੈਂਡੈਂਟ ਆਫ ਪੁਲਿਸ, ਹੈੱਡਕੁਆਰਟਰਜ਼ ਅਤੇ ਪੀਈਬੀ, ਯੂਟੀ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਹਨ। ਇੱਥੇ ਵੇਖੋ ਲਿਸਟ…

ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਕਰਮ ਚੰਦ ਨੂੰ ਸਿਕਿਉਰਿਟੀ ਵਿੰਗ ਤੋਂ ਸੀਆਈਡੀ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਬਲਦੇਵ ਕੁਮਾਰ ਨੂੰ ਡਿਸਟ੍ਰਿਕਟ ਕੋਰਟ-43 ਦੇ ਜੁਡੀਸ਼ੀਅਲ ਲਾਕਅੱਪ ਤੋਂ ਓਪੀਐਸ ਸੈੱਲ ਵਿੱਚ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਇੰਸਪੈਕਟਰ ਰਣਜੀਤ ਸਿੰਘ ਨੂੰ ਪੁਲਿਸ ਲਾਈਨਜ਼ ਤੋਂ ਸਿਕਿਉਰਿਟੀ ਵਿੰਗ ਵਿੱਚ ਤਬਦੀਲ ਕੀਤਾ ਗਿਆ ਹੈ, ਜਦਕਿ ਇੰਸਪੈਕਟਰ ਸਤਿੰਦਰ ਕੁਮਾਰ ਨੂੰ ਪੁਲਿਸ ਲਾਈਨਜ਼ ਤੋਂ ਆਰਐਲ ਲਾਈਨਜ਼ ਵਿੱਚ ਤਾਇਨਾਤ ਕੀਤਾ ਗਿਆ ਹੈ।
ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਤਬਦੀਲੀਆਂ ਯੋਗ ਅਧਿਕਾਰੀ ਦੀ ਮਨਜ਼ੂਰੀ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ। ਪੁਲਿਸ ਵਿਭਾਗ ਦੇ ਵੱਖ-ਵੱਖ ਸ਼ਾਖਾਂ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਭੇਜ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ