Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ…

Must read


Varinder Ghuman Death: ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਐਸਕਾਰਟ ਹਸਪਤਾਲ ਦੇ 4 ਸੀਨੀਅਰ ਡਾਕਟਰਾਂ ਵਿਰੁੱਧ ਐਫ.ਆਈ.ਆਰ. (FIR) ਦਰਜ ਕੀਤੀ ਹੈ। ਇਹ ਕਾਰਵਾਈ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਸਰਜੀਕਲ ਪ੍ਰਕਿਰਿਆ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਦੀ ਪੁਸ਼ਟੀ ਹੋਈ।

ਜਾਣੋ ਕੀ ਹੈ ਪੂਰਾ ਮਾਮਲਾ?

ਦੱਸ ਦੇਈਏ ਕਿ ਵਰਿੰਦਰ ਘੁੰਮਣ ਦਾ ਦੇਹਾਂਤ 9 ਅਕਤੂਬਰ, 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਕੀਤੀ ਗਈ ਇੱਕ ਸਰਜਰੀ ਦੌਰਾਨ ਹੋ ਗਿਆ ਸੀ। ਮੌਤ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਹਸਪਤਾਲ ਪ੍ਰਬੰਧਨ ‘ਤੇ ਇਲਾਜ ਵਿੱਚ ਗੰਭੀਰ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਹਿਰ ਡਾਕਟਰਾਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਸੀ।

SIT ਦੀ ਰਿਪੋਰਟ ਅਤੇ ਕਾਨੂੰਨੀ ਕਾਰਵਾਈ 

ਐਸ.ਆਈ.ਟੀ. ਨੇ ਪਿਛਲੇ ਮਹੀਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਕਿਹਾ ਗਿਆ ਕਿ ਵਰਿੰਦਰ ਘੁੰਮਣ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ। ਇਸ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNS) ਦੀ ਧਾਰਾ 106(1) ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਜਾਣੋ ਕਿਹੜੇ ਡਾਕਟਰਾਂ ਵਿਰੁੱਧ ਦਰਜ ਹੋਇਆ ਕੇਸ… 

– ਡਾ. ਤਾਪਿਸ਼ ਸ਼ੁਕਲਾ (ਆਰਥੋਪੈਡਿਕ ਸਰਜਨ)
– ਡਾ. ਅਲਕਾ ਤਿਵਾੜੀ (ਕੰਸਲਟੈਂਟ ਅਨੱਸਥੀਸੀਆ)
– ਡਾ. ਰਾਜਿੰਦਰ ਕੌਰ (ਮੁਖੀ, ਅਨੱਸਥੀਸੀਆ ਵਿਭਾਗ)
– ਡਾ. ਅਰੁਣ ਕੁਮਾਰ ਚੋਪੜਾ (ਸਲਾਹਕਾਰ, ਕਾਰਡੀਓਲੋਜੀ ਵਿਭਾਗ)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article