Veteran Playback Singer Died: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸਿਆਸੀ ਹਸਤੀਆਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਦਿੱਗਜ ਪਲੇਬੈਕ ਗਾਇਕਾ ਐਸ. ਜਾਨਕੀ ਦਾ ਸ਼ਨੀਵਾਰ ਨੂੰ ਮੈਸੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਸੂਤਰਾਂ ਅਨੁਸਾਰ, ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟਾਵਾ ਕੀਤਾ

ਪ੍ਰਧਾਨ ਮੰਤਰੀ ਮੋਦੀ ਨੇ ਵੀ ਗਾਇਕਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, "ਪ੍ਰਸਿੱਧ ਪਲੇਬੈਕ ਗਾਇਕ ਐਸ. ਜਾਨਕੀ ਅੰਮਾ ਦਾ ਦੇਹਾਂਤ ਸੰਗੀਤ ਅਤੇ ਸੱਭਿਆਚਾਰ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀ ਸੁਰੀਲੀ ਆਵਾਜ਼ ਆਉਣ ਵਾਲੇ ਸਾਲਾਂ ਤੱਕ ਸਰੋਤਿਆਂ ਨੂੰ ਮੋਹਿਤ ਕਰਦੀ ਰਹੇਗੀ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ, ਅਣਗਿਣਤ ਪ੍ਰਸ਼ੰਸਕਾਂ ਅਤੇ ਸਮੁੱਚੇ ਸੰਗੀਤ ਭਾਈਚਾਰੇ ਪ੍ਰਤੀ ਮੇਰੀ ਦਿਲੋਂ ਹਮਦਰਦੀ। ਓਮ ਸ਼ਾਂਤੀ।”

The passing of the distinguished playback singer S. Janaki Amma is an irreparable loss to the world of music and culture. Her songs in various languages were popular across generations. They gave voice to every emotion with unparalleled grace as well as versatility. Her melodies…

— Narendra Modi (@narendramodi) July 12, 2026

ਦੱਸ ਦੇਈਏ ਕਿ ਆਪਣੀ ਬਹੁਪੱਖੀ ਗਾਇਕੀ ਲਈ ਮਸ਼ਹੂਰ, ਐਸ. ਜਾਨਕੀ ਨੇ 6 ਦਹਾਕਿਆਂ ਤੋਂ ਵੱਧ ਦੇ ਆਪਣੇ ਕਰੀਅਰ ਵਿੱਚ ਕਈ ਭਾਸ਼ਾਵਾਂ ਵਿੱਚ 48,000 ਤੋਂ ਵੱਧ ਗਾਣੇ ਗਾਏ। ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਕੰਨੜ, ਤਾਮਿਲ, ਤੇਲਗੂ ਅਤੇ ਮਲਿਆਲਮ ਵਿੱਚ ਗਾਣੇ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੀ, ਉੜੀਆ, ਉਰਦੂ, ਪੰਜਾਬੀ ਅਤੇ ਬੰਗਾਲੀ ਸਮੇਤ ਲਗਭਗ 20 ਭਾਰਤੀ ਭਾਸ਼ਾਵਾਂ ਵਿੱਚ ਫਿਲਮਾਂ, ਐਲਬਮਾਂ, ਟੈਲੀਵਿਜ਼ਨ ਅਤੇ ਰੇਡੀਓ ਲਈ ਵੀ ਗਾਣੇ ਗਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

News Source link
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ…
- Advertisement -