Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਉਕਤ ਪਟਵਾਰੀ ਇੰਤਕਾਲ ਲਈ ਰਿਸ਼ਵਤ ਮੰਗ ਰਿਹਾ ਸੀ।
ਘਰ ‘ਚ ਕਿਵੇਂ ਬਣਾਇਆ ਜਾਵੇ ਚਿਕਨ ਦਾ ਅਚਾਰ
ਇੰਤਕਾਲ ਲਈ ਮੰਗੀ ਸੀ 25 ਹਜ਼ਾਰ ਰੁਪਏ ਦੀ ਰਿਸ਼ਵਤ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਅਨੁਸਾਰ ਇਸ ਸਬੰਧੀ ਮੁਲਜ਼ਮ ਪਟਵਾਰੀ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ 20,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਈ।
ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ