Weather Report: ਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਦੁਪਹਿਰ ਨੂੰ ਜਿੱਥੇ ਲੋਕਾਂ ਨੂੰ ਗਰਮੀ ਦਾ ਅਹਿਸਸ ਹੋ ਰਿਹਾ ਹੈ, ਉੱਥੇ ਹੀ ਸਵੇਰੇ ਅਤੇ ਸ਼ਾਮ ਠੰਡਕ ਮਹਿਸੂਸ ਹੁੰਦੀ ਹੈ। ਇਸ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ 21 ਤੋਂ 24 ਫਰਵਰੀ ਦਰਮਿਆਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ ‘ਚ ਮੀਂਹ ਦੀ ਚਿਤਾਵਨੀ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਮੁੱਖ ਤੌਰ ‘ਤੇ ਛੇ ਸੂਬਿਆਂ-ਉੱਤਰਾਖੰਡ, ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਕੇਰਲ, ਝਾਰਖੰਡ ਅਤੇ ਪੱਛਮੀ ਬੰਗਾਲ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਮੀਂਹ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦਾ ਅਨੁਮਾਨ ਹੈ।
ਇੱਥੇ ਜਾਣੋ ਖੇਤਰੀ ਮੌਸਮ ਦਾ ਹਾਲ…
ਦੱਖਣੀ ਭਾਰਤ
21 ਅਤੇ 22 ਫਰਵਰੀ ਨੂੰ ਕੇਰਲ ਅਤੇ ਦੱਖਣੀ ਤਾਮਿਲਨਾਡੂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਸਮੁੰਦਰ ਵਿੱਚ ਉੱਠਣ ਵਾਲੀਆਂ ਤੇਜ਼ ਲਹਿਰਾਂ ਦੇ ਖ਼ਤਰੇ ਨੂੰ ਦੇਖਦੇ ਹੋਏ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਉੱਤਰੀ ਭਾਰਤ
ਹਿਮਾਚਲ ਪ੍ਰਦੇਸ਼ ਵਿੱਚ 23 ਫਰਵਰੀ ਨੂੰ ਮੀਂਹ ਦੀ ਸੰਭਾਵਨਾ ਹੈ, ਜਦੋਂਕਿ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਜਿਵੇਂ ਦੇਹਰਾਦੂਨ, ਨੈਨੀਤਾਲ ਅਤੇ ਚਮੋਲੀ ਵਿੱਚ 22 ਤੋਂ 24 ਫਰਵਰੀ ਦਰਮਿਆਨ ਹਲਕੀ ਬਾਰਿਸ਼ ਹੋ ਸਕਦੀ ਹੈ।
ਪੂਰਬੀ ਭਾਰਤ
24 ਫਰਵਰੀ ਨੂੰ ਝਾਰਖੰਡ ਅਤੇ ਪੱਛਮੀ ਬੰਗਾਲ ਦੇ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਨੁਮਾਨ ਹੈ। ਓਡੀਸ਼ਾ ਵਿੱਚ ਵੀ ਬਿਜਲੀ ਡਿੱਗਣ ਦੇ ਨਾਲ ਹਲਕੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।
ਦਿੱਲੀ ਅਤੇ ਬਿਹਾਰ
ਰਾਜਧਾਨੀ ਦਿੱਲੀ ਵਿੱਚ 20 ਫਰਵਰੀ ਨੂੰ ਮੀਂਹ ਪੈਣ ਦੀ ਉਮੀਦ ਹੈ, ਪਰ ਦਿਨ ਦੇ ਸਮੇਂ ਗਰਮੀ ਵਧ ਸਕਦੀ ਹੈ। ਬਿਹਾਰ ਵਿੱਚ ਵੀ ਤਾਪਮਾਨ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ, ਜਿੱਥੇ ਪਾਰਾ 30 ਤੋਂ 32 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਮੱਧ ਪ੍ਰਦੇਸ਼ ਦੇ ਗਵਾਲੀਅਰ ਅਤੇ ਭਿੰਡ ਵਰਗੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਉਮੀਦ ਹੈ, ਜਦੋਂਕਿ ਰਾਜਸਥਾਨ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਹੋਰ ਪੜ੍ਹੋ