Punjab Weather Update: ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ, ਜਿਸਦੇ ਚੱਲਦੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ, ਸ਼ਨੀਵਾਰ 27 ਜੂਨ ਨੂੰ ਕਈ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਪੰਜਾਬ ਦੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਆਉਣ ਵਾਲੇ 5 ਦਿਨਾਂ ਨੂੰ ਲੈ ਕੇ ਮੌਸਮ ਦੀ ਅਪਡੇਟ ਜਾਰੀ ਕੀਤੀ ਹੈ। ਤਾਜ਼ਾ ਅਪਡੇਟ ਮੁਤਾਬਕ 27 ਜੂਨ ਤੋਂ 30 ਜੂਨ ਤੱਕ ਸੂਬੇ ‘ਚ ਮੌਸਮ ਆਮ ਰਹੇਗਾ ਅਤੇ ਕਿਸੇ ਵੀ ਜ਼ਿਲ੍ਹੇ ‘ਚ ਕੋਈ ਚੇਤਾਵਨੀ ਨਹੀਂ ਹੈ। ਪਰ 1 ਜੁਲਾਈ 2026 ਨੂੰ ਮੌਸਮ ਦਾ ਮਿਜ਼ਾਜ ਬਦਲ ਜਾਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਸ਼ਾਮਲ ਹਨ।
40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਚੱਲਣਗੀਆਂ
ਇਨ੍ਹਾਂ ਜ਼ਿਲ੍ਹਿਆਂ ‘ਚ 1 ਜੁਲਾਈ ਨੂੰ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਮੌਸਮ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ‘ਚ ਸਭ ਤੋਂ ਵੱਧ 41 ਡਿਗਰੀ ਸੈਲਸੀਅਸ ਤਾਪਮਾਨ ਪਟਿਆਲਾ ਵਿਚ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿਚ 40, ਲੁਧਿਆਣਾ ਵਿਚ 39, ਮੋਹਾਲੀ ਵਿਚ 38.5, ਪਠਾਨਕੋਟ ਵਿਚ 36.2 ਅਤੇ ਅੰਮ੍ਰਿਤਸਰ ਵਿਚ 35 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ