Punjabi Rapper Yo Yo Honey Singh News: ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਇਨ੍ਹੀਂ ਦਿਨੀਂ ਆਪਣੇ ਗੀਤ ‘ਨਾਗਿਨ’ ਨੂੰ ਲੈ ਵਿਵਾਦਾਂ ਵਿੱਚ ਹਨ। ਦੱਸ ਦੇਈਏ ਕਿ ਭਾਜਪਾ ਪੰਜਾਬ ਦੇ ਆਗੂ ਅਰਵਿੰਦ ਸ਼ਰਮਾ ਨੇ ਗੀਤ ਨੂੰ ਅਸ਼ਲੀਲ ਦੱਸਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਨੇ ਹਨੀ ਸਿੰਘ ਦੇ ਗਾਣੇ, “ਨਾਗਨ” ਦਾ ਵਿਰੋਧ ਕੀਤਾ ਹੈ ਅਤੇ ਡੀਜੀਪੀ ਤੋਂ ਗਾਇਕ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਹਨੀ ਸਿੰਘ ਦੀਆਂ ਵਧਣਗੀਆਂ ਮੁਸ਼ਕਲਾਂ ?
ਇਸ ਦੌਰਾਨ ਪੰਜਾਬੀ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਵਿਰੁੱਧ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਨੇ ਭਾਜਪਾ ਪੰਜਾਬ ਨੂੰ ਸ਼ਿਕਾਇਤ ਸੌਂਪਦੇ ਹੋਏ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਜਪਾ ਪੰਜਾਬ ਦੇ ਆਗੂ ਅਰਵਿੰਦ ਸ਼ਰਮਾ ਨੇ ਹਨੀ ਸਿੰਘ ਦੇ ਪੰਜਾਬੀ ਗੀਤ ਨਾਗਿਨ ਨੂੰ ਅਸ਼ਲੀਲ ਦੱਸਦੇ ਹੋਏ ਇਸ ਵਿਰੁੱਧ ਐਫ.ਆਈ.ਆਰ. ਦਰਜ ਕਰਨ ਅਤੇ ਗੀਤ ਨੂੰ ਯੂਟਿਊਬ ਸਹਿਤ ਸਾਰੇ ਡਿਜੀਟਲ ਪਲੇਟਫਾਰਮਾਂ ਤੋਂ ਤੁਰੰਤ ਹਟਾਉਣ ਦੀ ਮੰਗ ਰੱਖੀ ਹੈ।
ਗੀਤ ਵਿੱਚ ਦਿਖਾਏ ਗਏ ਆਪੱਤੀਜਨਕ ਦ੍ਰਿਸ਼
ਦੱਸ ਦੇਈਏ ਕਿ ਸ਼ਿਕਾਇਤ ਵਿੱਚ ਅਰਵਿੰਦ ਸ਼ਰਮਾ ਨੇ ਇਲਜ਼ਾਮ ਲਗਾਇਆ ਕਿ ਗੀਤ ਵਿੱਚ ਨਗਨਤਾ, ਭੱਦਾ ਡਾਂਸ ਅਤੇ ਆਪੱਤੀਜਨਕ ਦ੍ਰਿਸ਼ ਦਿਖਾਏ ਗਏ ਹਨ, ਜੋ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਵਾਂ ਦੇ ਬਿਲਕੁਲ ਉਲਟ ਹਨ। ਉਨ੍ਹਾਂ ਕਿਹਾ ਕਿ ਮਨੋਰੰਜਨ ਦੇ ਨਾਂ ਤੇ ਪੰਜਾਬੀ ਸੰਗੀਤ ਅਤੇ ਉਸ ਦੀ ਪਛਾਣ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜੋ ਬਹੁਤ ਚਿੰਤਾਜਨਕ ਹੈ। ਅਰਵਿੰਦ ਸ਼ਰਮਾ ਨੇ ਅੱਗੇ ਕਿਹਾ ਕਿ ਪੰਜਾਬ ਦੀ ਸੰਸਕ੍ਰਿਤੀ ਸਤਿਕਾਰ, ਮਰਿਆਦਾ ਅਤੇ ਔਰਤਾਂ ਪ੍ਰਤੀ ਆਦਰ ਲਈ ਜਾਣੀ ਜਾਂਦੀ ਹੈ, ਪਰ ਇਸ ਤਰ੍ਹਾਂ ਦੇ ਗੀਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।
ਦੋ ਸਾਲ ਪਹਿਲਾਂ ਰਿਲੀਜ਼ ਹੋਇਆ ਸੀ ਗੀਤ, 13 ਮਿਲੀਅਨ ਵਿਊਜ਼ ਮਿਲੇ
ਹਨੀ ਸਿੰਘ ਦਾ ਗੀਤ “ਨਾਗਨ 3.0” ਦੋ ਸਾਲ ਪਹਿਲਾਂ, 15 ਅਪ੍ਰੈਲ, 2023 ਨੂੰ ਯੂਟਿਊਬ ‘ਤੇ ਰਿਲੀਜ਼ ਹੋਇਆ ਸੀ। ਇਸਨੂੰ 13 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਹੈ। ਹਾਲਾਂਕਿ ਉਸ ਸਮੇਂ ਗਾਣੇ ਵਿੱਚ ਅਸ਼ਲੀਲਤਾ ਬਾਰੇ ਸਵਾਲ ਉਠਾਏ ਗਏ ਸਨ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਨਤੀਜੇ ਵਜੋਂ, ਇਹ ਗਾਣਾ ਯੂਟਿਊਬ ‘ਤੇ ਬਿਨਾਂ ਕਿਸੇ ਰੁਕਾਵਟ ਦੇ ਚਲਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ